ਪੀ. ਪੀ. ਈ ਕਿੱਟਾਂ ਪਾ ਕੇ ਪਹੁੰਚੇ ਆਪ ਦੇ ਵਿਧਾਇਕ
- ਸਦਨ ‘ਚ ਐਂਟਰੀ ਨਾ ਹੋਣ ‘ਤੇ ਆਪ ਦਾ ਹੰਗਾਮਾ
- ਸੈਸ਼ਨ ‘ਚ ਆਦਮੀ ਪਾਰਟੀ ਦੇ ਕੁਲਤਾਰ ਸੰਧਵਾ ਤੇ ਬਲਜਿੰਦਰ ਕੌਰ ਹਨ ਸ਼ਾਮਲ
-
ਪੰਜਾਬ ਵਿਧਾਨ ਸਭਾ ‘ਚ ਪੰਜਾਬ ਦੇ ਚੰਗੇ ਵਿਹਾਰ ਵਾਲੇ ਕੈਦੀਆਂ ਦਾ ਬਿੱਲ ਪਾਸ
- ਪੰਜਾਬ ਵਿਧਾਨ ਸਭਾ ‘ਚ ਪੋਸਟਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹੰਗਾਮਾ
- ਹਰ ਜਾਂਚ ਲਈ ਤਿਆਰ ਹਾਂ : ਧਰਮਸੋਤ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ ਹੋ ਚੁੱਕਿਆ ਹੈ। ਕੋਰੋਨਾ ਕਾਲ ‘ਚ ਸ਼ੁਰੂ ਹੋਏ ਵਿਧਾਨ ਸਭਾ ਸੈਸ਼ਨ ‘ਚ ਕਈ ਵਿਧਾਇਕ ਨਹੀਂ ਪੁੱਜੇ। ਇੱਕ ਰੋਜ਼ਾ ਚੱਲਣ ਵਾਲੇ ਇਸ ਇਜਲਾਸ ਦੌਰਾਨ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
Monsoon Session: Session of Punjab Vidhan Sabha begins
ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀਆਂ ਦੇ ਵਿਧਾਇਕ ਪੀ. ਪੀ. ਈ. ਕਿੱਟਾਂ ਪਾ ਕੇ ਪਹੁੰਚੇ ਹੋਏ ਹਨ। ਵਿਰੋਧ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਖੁਦ ਨੂੰ ਨਜ਼ਰਬੰਦ ਕੀਤੇ ਜਾਣ ਦੇ ਦੋਸ਼ ਲਾਏ ਹਨ। ਵਿਧਾਇਕ ਆਪਣੇ ਨਾਲ ਕੋਰੋਨਾਂ ਦੀਆਂ ਰਿਪੋਰਟਾਂ ਵੀ ਲੈ ਕੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵਿਧਾਨ ਸਭਾ ਦੇ ਬਾਹਰ ਜੰਮ ਕੇ ਹੰਗਾਮਾ ਕਰ ਰਹੇ ਹਨ। ਉਨ੍ਹਾਂ ਕਹਿਣਾ ਹੈ ਕਿ ਜਦੋਂ ਉਹ ਪੂਰੀ ਸੁਰੱਖਿਆ ਨਾਲ ਆਏ ਹਨ ਤਾਂ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਤੇ ਉਨ੍ਹਾਂ ਨੂੰ ਅੰਦਰ ਦਾਖਲ ਹੋਣ ਦੀ ਇਜ਼ਾਜਤ ਦਿੱਤੀ ਜਾਵੇ। ਪਰੰਤੂ ਵਿਧਾਨ ਸਭਾ ਵੱਲੋਂ ਉਨ੍ਹਾਂ ਨੂੰ ਸਦਨ ‘ਚ ਐਂਟਰੀ ਨਹੀਂ ਦਿੱਤੀ ਗਈ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪੂਰੀ ਘਟਨਾਕ੍ਰਮ ਨੂੰ ਵੇਖਦਿਆਂ ਬਾਇਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਉਹ ਵਿਧਾਨ ਸਭਾ ਸੈਸ਼ਨ ‘ਚ ਭਾਗ ਲੈਣ ਨਹੀਂ ਪਹੁੰਚੇ ਹਨ। ਆਮ ਆਦਮੀ ਪਾਰਟੀ ਦੇ ਕੁਲਤਾਰ ਸੰਧਵਾ ਤੇ ਬਲਜਿੰਦਰ ਕੌਰ ਸ਼ਾਮਲ ਹੋਏ ਹਨ ਕਿਉਂਕਿ ਉਹ ਪ੍ਰਾਇਮਰੀ ਕਾਂਟੇਕਟ ‘ਚ ਨਹੀਂ ਸਨ। ਵਿਧਾਨ ਸਭਾ ਅੰਦਰ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਖੇਤੀ ਸੁਧਾਰ ਆਰਡੀਨੈਂਸ ਦਾ ਮਤਾ ਖੁਦ ਪੇਸ਼ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਇਲਾਵਾ 5 ਹੋਰ ਆਰਡੀਨੈਂਸਾਂ ‘ਤੇ ਮੋਹਰ ਲੱਗ ਸਕਦੀ ਹੈ।
ਪੰਜਾਬ ਵਿਧਾਨ ਸਭਾ ‘ਚ ਪੰਜਾਬ ਦੇ ਚੰਗੇ ਵਿਹਾਰ ਵਾਲੇ ਕੈਦੀਆਂ ਦਾ ਬਿੱਲ ਪਾਸ
ਪੰਜਾਬ ਵਿਧਾਨ ਸਭਾ ‘ਚ ਪੋਸਟਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਹੰਗਾਮਾ
ਹਰ ਜਾਂਚ ਲਈ ਤਿਆਰ ਹਾਂ : ਧਰਮਸੋਤ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.