ਪੁਲਵਾਮਾ ‘ਚ ਮੁਕਾਬਲਾ : ਤਿੰਨ ਅੱਤਵਾਦੀ ਢੇਰ

Terrorist

ਮੁਕਾਬਲੇ ‘ਚ ਇੱਕ ਜਵਾਨ ਸ਼ਹੀਦ

ਸ੍ਰੀਨਗਰ। ਜੰਮੂ ਕਸ਼ਮੀਰ ਦੇ ਪੁਵਲਾਮਾ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਸ਼ਨਿੱਚਰਵਾਰ ਸਵੇਰੇ ਤਿੰਨ ਅੱਤਵਾਦੀ ਮਾਰੇ ਗਏ ਹਾਲਾਂਕਿ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ।

terrorist

ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ, ਕੌਮੀ ਰਾਈਫਲ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾ ਨੇ ਪੁਲਵਾਮਾ ਦੇ ਜਦੂਰਾ ‘ਚ ਕੱਲ੍ਹ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਦੇ ਜਵਾਨ ਜਦੋਂ ਤੈਅ ਖੇਤਰ ਵੱਲ ਅੱਗੇ ਵਧ ਰਹੇ ਸਨ ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਤੇ ਇੱਕ ਜਵਾਨ ਜ਼ਖਮੀ ਹੋ ਗਿਆ। ਜਖ਼ਮੀ ਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਕਰਨਲ ਕਾਲੀਆ ਨੇ ਦੱਸਿਆ ਕਿ ਮੁਕਾਬਲੇ ਤੋਂ ਇੱਕ ਏਕੇ ਰਾਈਫਲ ਤੇ ਦੋ ਪਿਸਤੌਲਾਂ ਸਮੇਤ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ-ਬਾਰੂਦ ਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਾਲੇ ਅਭਿਆਨ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.