1021 ਵਿਅਕਤੀਆਂ ਦੀ ਮੌਤ
- ਕਰੀਬ 65 ਹਜ਼ਾਰ ਮਰੀਜ਼ ਇੱਕ ਦਿਨ ‘ਚ ਹੋਏ ਠੀਕ
- ਸਰਗਰਮ ਮਾਮਲੇ 10 ਹਜ਼ਾਰ ਵਧੇ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਰੀਬ 65 ਹਜ਼ਾਰ ਮਰੀਜ਼ਾਂ ਨੇ ਇਸ ਬਿਮਾਰੀ ਤੋਂ ਨਿਜਾਤ ਪਾਈ ਹੈ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 26.49 ਲੱਖ ‘ਤੇ ਪਹੁੰਚ ਗਈ ਹੈ ਹਾਲਾਂਕਿ ਇਸ ਦੇ ਮੁਕਾਬਲੇ ‘ਚ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਰਗਰਮ ਮਾਮਲੇ 10 ਹਜ਼ਾਰ ਤੋਂ ਵੱਧ ਵਧੇ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 65,050 ਵਿਅਕਤੀਆਂ ਦੇ ਠੀਕ ਹੋਣ ਨਾਲ ਇਨ੍ਹਾਂ ਮਰੀਜ਼ਾਂ ਦਾ ਅੰਕੜਾ 26,48,999 ਹੋ ਗਿਆ ਹੈ। ਇਸ ਦੌਰਾਨ ਕੋਰੋਨਾ ਦੇ 76,472 ਨਵੇਂ ਮਾਮਲੇ ਆਉਣ ਨਾਲ ਮਰੀਜ਼ਾਂ ਦਾ ਅੰਕੜਾ 34,63,973 ਹੋ ਗਿਆ ਹੈ। ਠੀਕ ਹੋਣ ਵਾਲਿਆਂ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 10,401 ਵਧ ਕੇ 7,52,424 ਹੋ ਗਏ ਹਨ। ਦੇਸ਼ ‘ਚ ਸਿਰਫ਼ 10 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਤੇ ਇਨ੍ਹਾਂ ‘ਚੋਂ ਛੇ ਸੂਬਿਆਂ ‘ਚ ਇਹ ਗਿਣਤੀ ਦਹਾਈ ਅੰਕਤਾਂ ਤੱਕ ਹੀ ਸੀਮਿਤ ਰਹਿ ਗਈ। ਇਸ ਦੌਰਾਨ 1021 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 62,550 ਹੋ ਗਿਆ। ਦੇਸ਼ ‘ਚ ਸਰਗਰਮ ਮਾਮਲੇ 21.72 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 76.47 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.81 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.