ਦੇਸ਼ ‘ਚ ਕੋਰੋਨਾ ਦੇ 69,921 ਨਵੇਂ ਮਿਲੇ ਮਿਲੇ

Corona India

ਪੰਜ ਦਿਨਾਂ ਬਾਅਦ 70 ਹਜ਼ਾਰ ਤੋਂ ਘੱਟ ਹੋਏ ਕੋਰੋਨਾ ਦੇ ਨਵੇਂ ਮਾਮਲੇ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦਰਮਿਆਨ ਲਗਾਤਾਰ ਪੰਜਵੇਂ ਦਿਨ 75 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ 24 ਘੰਟਿਆਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਮੁਕਾਬਲੇ ਕਮੀ ਆਈ ਤੇ ਇਹ 70 ਹਜ਼ਾਰ ਤੋਂ ਹੇਠਾਂ ਆ ਗਈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 69,921 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾ 36,91,167 ਹੋ ਗਿਆ। ਇਸ ਤੋਂ ਪਹਿਲਾਂ 25 ਅਗਸਤ ਨੂੰ 67, 151 ਮਾਮਲੇ ਸਾਹਮਣੇ ਆਏ ਸਨ ਤੇ 26 ਤੋਂ 30 ਅਗਸਤ ਤੱਕ ਪੀੜਤਾਂ ਦੀ ਰੋਜ਼ਾਨਾ ਗਿਣਤੀ 75 ਹਜ਼ਾਰ ਤੋਂ ਵੱਧ ਕ੍ਰਮਵਾਰ 75760, 77266, 76472, 78761, 78512 ਰਹੀ। ਪਿਛਲੇ 24 ਘੰਟਿਆਂ ਦੌਰਾਨ 65,081 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 28,39,883 ਹੋ ਗਈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 4,021 ਵਧ ਕੇ 7,85,996 ਹੋ ਗਏ ਹਨ। ਦੇਸ਼ ‘ਚ 819 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 65,288 ਹੋ ਗਈ। ਦੇਸ਼ ‘ਚ ਕੋਰੋਨਾ ਮਾਮਲੇ 21.29 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 76.94 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.77 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ