ਡੀਜ਼ਲ ਦੀਆਂ ਕੀਮਤਾਂ ‘ਚ 32 ਦਿਨਾਂ ਬਾਅਦ ਆਈ ਕਮੀ

Petrol

ਡੀਜ਼ਲ ਦੀ ਕੀਮਤ 16 ਪੈਸੇ ਪ੍ਰਤੀ ਲੀਟਰ ਘੱਟ ਹੋਈ

ਨਵੀਂ ਦਿੱਲੀ। ਤੇਲ ਸਪਲਾਈ ਕੰਪਨੀਆਂ ਨੇ ਵੀਰਵਾਰ ਨੂੰ 32 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ। ਤੇਲ ਸਪਲਾਈ ਖੇਤਰ ਦੀ ਮੋਹਰੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ‘ਚ ਡੀਜ਼ਲ ਦੀ ਕੀਮਤ 16 ਪੈਸੇ ਪ੍ਰਤੀ ਲੀਟਰ ਦੀ ਕਮੀ ਹੈ।

Petrol, Cost, Down

ਪੈਟਰੋਲ ਦੀਆਂ ਕੀਮਤਾਂ ‘ਚ ਅੱਜ ਲਗਾਤਾਰ ਦੂਜੇ ਦਿਨ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਮੰਗਲਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ ਪੰਜ ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇੰਡੀਅਨ ਆਇਲ ਅਨੁਸਾਰ ਅੱਜ ਚਾਰ ਵੱਡੇ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਤੇ ਚੇੱਨਈ ‘ਚ ਪੈਟਰੋਲ ਦੀ ਕੀਮਤ ਤਰਤੀਬਵਾਰ 82.08 ਰੁਪਏ, 83.57 ਰੁਪਏ, 88.73 ਰੁਪਏ ਤੇ 85.05 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ। ਕੀਮਤਾਂ ਘੱਟਣ ਤੋਂ ਬਾਅਦ ਉਕਤ ਚਾਰ ਮਹਾਂਨਗਰਾਂ ‘ਚ ਡੀਜ਼ਲ ਦੀ ਕੀਮਤ ਤਰਤੀਬਵਾਰ 73.40 ਰੁਪਏ, 76.90 ਰੁਪਏ, 79.94 ਰੁਪਏ ਤੇ 78.71 ਰੁਪਏ ਪ੍ਰਤੀ ਲੀਟਰ ‘ਤੇ ਰਹਿ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.