1096 ਮਰੀਜ਼ਾਂ ਦੀ ਹੋਈ ਮੌਤ
- ਮਰੀਜ਼ਾਂ ਦੀ ਗਿਣਤੀ 39.36 ਲੱਖ ਤੋਂ ਪਾਰ
- 66,659 ਮਰੀਜ਼ ਹੋਏ ਠੀਕ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੀ ਵਿਕਰਾਲ ਹੁੰਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ ਕੋਰੋਨਾ ਦੇ 83 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 39.36 ਲੱਖ ਤੋਂ ਪਾਰ ਪਹੁੰਚ ਗਈ, ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 66 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਣ ਨਾਲ ਸਰਗਰਮ ਮਾਮਲੇ 21.11 ਫੀਸਦੀ ਰਹਿ ਗਏ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 83,341 ਨਵੇਂ ਮਾਮਲਿਆਂ ਦੇ ਨਾਲ ਪੀੜਤਾਂ ਦਾ ਅੰਕੜਾ 39,36,748 ਹੋ ਗਿਆ। ਇਸ ਤੋਂ ਇੱਕ ਦਿਨ ਪਹਿਲਾਂ ਕੋਰੋਨਾ ਦੇ 83,883 ਨਵੇਂ ਮਾਮਲੇ ਸਾਹਮਣੇ ਆਏ ਸਨ ਜੋ ਵਿਸ਼ਵ ਭਰ ‘ਚ ਹੁਣ ਤੱਕ ਦੇ ਇੱਕ ਦਿਨ ‘ਚ ਸਭ ਤੋਂ ਵੱਧ ਮਾਮਲੇ ਹਨ।
ਪਿਛਲੇ 24 ਘੰਟਿਆਂ ਦੌਰਾਨ 66,659 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 30,37,152 ਹੋ ਗਈ ਹੈ। ਠੀਕ ਹੋਣ ਵਾਲਿਆਂ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਸਰਗਰਮ ਮਾਮਲੇ 15,586 ਵਧ ਕੇ 8,31,124 ਹੋ ਗਏ ਹਨ। ਦੇਸ਼ ਦੇ ਸਿਰਫ਼ ਅੱਠ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਤੇ ਇਸ ਦੌਰਾਨ 1096 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 68,472 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 21.11 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.15 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.74 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.