ਅਧਿਆਪਕਾਂ ਨੂੰ ਰੈਗੂਲਰ ਹੋਣ ਦਾ ਆਖਰੀ ਮੌਕਾ, ਅੱਜ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ ਪੋਰਟਲ
ਮੋਹਾਲੀ, (ਕੁਲਵੰਤ ਕੋਟਲੀ) ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਮੇਂ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ (ਆਦਰਸ਼ ਅਤੇ ਮਾਡਲ ਸਕੂਲ ਸਮੇਤ) ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਵਿਭਾਗ ਵਿੱਚ ਰੈਗੂਲਰ ਹੋਣ ਲਈ ਇੱਕ ਆਖਰੀ ਮੌਕਾ ਦਿੱਤਾ ਗਿਆ ਹੈ ਇਸ ਲਈ ਵਿਭਾਗ ਵੱਲੋਂ ਆਨਲਾਈਨ ਆਪਸ਼ਨ ਦੇਣ ਲਈ 7 ਸਤੰਬਰ ਨੂੰ ਸ਼ਾਮ 5 ਵਜੇ ਤੋਂ 8 ਸਤੰਬਰ ਦੇ ਸ਼ਾਮ 5 ਵਜੇ ਤੱਕ ਪੋਰਟਲ ਖੋਲ੍ਹਿਆ ਗਿਆ ਹੈ ਵਿਭਾਗ ਵੱਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵਿੱਚ ਰੈਗੂਲਰ ਹੋਣ ਦਾ ਇਹ ਆਖਰੀ ਮੌਕਾ ਹੈ ਇਸ ਤੋਂ ਬਾਅਦ ਭਵਿੱਖ ਵਿੱਚ ਪੋਰਟਲ ਨਹੀਂ ਖੋਲ੍ਹਿਆ ਜਾਵੇਗਾ
ਜਿਕਰਯੋਗ ਹੈ ਕਿ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ (ਆਦਰਸ਼ ਅਤੇ ਮਾਡਲ ਸਕੂਲ ਸਮੇਤ) ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਵਿਭਾਗ ਵੱਲੋਂ ਮਿਤੀ 9 ਅਕਤੂਬਰ, 2018 ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਵਿਭਾਗ ਵਿੱਚ ਰੈਗੂਲਰ ਹੋਣ ਲਈ ਅਧਿਆਪਕਾਂ ਤੋਂ ਆਪਸ਼ਨ ਲਈ ਗਈ ਸੀ ਜਿਹੜੇ ਅਧਿਆਪਕਾਂ ਨੇ ਨੋਟੀਫਿਕੇਸ਼ਨ ਅਨੁਸਾਰ ਵਿਭਾਗ ਵਿੱਚ ਆਉਣ ਦੀ ਆਪਸ਼ਨ ਦੇ ਦਿੱਤੀ ਸੀ ਉਹਨਾਂ ਦੀਆਂ ਸੇਵਾਵਾਂ ਨੂੰ ਵਿਭਾਗ ਵੱਲੋਂ ਰੈਗੂਲਰ ਕਰ ਦਿੱਤਾ ਗਿਆ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.