ਇੱਕ ਦਿਨ ‘ਚ ਰਿਕਾਰਡ 74,894 ਮਰੀਜ਼ ਹੋਏ ਠੀਕ
1115 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੇ ਦਿਨੋ-ਦਿਨ ਵਧਦੇ ਮਾਮਲਿਆਂ ਦੌਰਾਨ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 74,894 ਵਿਅਕਤੀਆਂ ਦੇ ਠੀਕ ਹੋਣ ਨਾਲ ਲਗਾਤਾਰ ਦੂਜੇ ਦਿਨ ਠੀਕ ਹੋਣ ਦੇ ਮਾਮਲਿਆਂ ‘ਚ ਨਵਾਂ ਰਿਕਾਰਡ ਬਣਾਇਆ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ‘ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 33,98,845 ‘ਤੇ ਪਹੁੰਚ ਗਈ ਹੈ। ਦੇਸ਼ ‘ਚ ਕੋਰੋਨਾ ਦੇ 89,706 ਨਵੇਂ ਮਾਮਲੇ ਮਿਲਣ ਨਾਲ ਕੋਰੋਨਾ ਦਾ ਅੰਕੜਾ 43,70,129 ਹੋ ਗਿਆ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਵਧੇਰੇ ਹਣ ਕਾਰਨ ਸਰਗਰਮ ਮਾਮਲੇ 13,697 ਵਧ ਕੇ 8,97,394 ਹੋ ਗਏ ਹਨ। ਪਿਛਲੇ ਘੰਟਿਆਂ ਦੌਰਾਨ ਦੇਸ਼ ‘ਚ 1,115 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 73,890 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 20.53 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.77 ਫੀਸਦੀ ਹੈ, ਜਦੋਂਕਿ ਮ੍ਰਿਤਕਾਂ ਦੀ ਦਰ 1.69 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.