ਸ਼ਿਵਸੈਨਾ ਦੀ ਇੱਕ ਅਹਿਮ ਮੀਟਿੰਗ ਪੰਜਾਬ ਦੇ ਸੰਗਠਨ ਮੰਤਰੀ ਦੀ ਅਗਵਾਈ ‘ਚ ਹੋਈ
ਸਨੌਰ, (ਰਾਮ ਸਰੂਪ ਪੰਜੋਲਾ)। ਸ਼ਿਵਸੈਨਾ ਦੀ ਇੱਕ ਅਹਿਮ ਮੀਟਿੰਗ ਪ੍ਰਵੀਨ ਬਲਜੋਤ ਪੰਜਾਬ ਦੇ ਸੰਗਠਨ ਮੰਤਰੀ ਦੀ ਅਗਵਾਈ ਹੋਈ। ਇਸ ਵਿੱਚ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੌਕੇ ਪੰਜਾਬ ਵਿੱਚ ਅੱਤਵਾਦ ਦਾ ਦੌਰ ਦੁਬਾਰਾ ਤੋਂ ਸ਼ੁਰੂ ਹੁੰਦਾ ਜਾ ਰਿਹਾ ਹੈ ‘ਤੇ ਗੰਭੀਰ ਚਿੰਤਾ ਜਾਹਰ ਕੀਤੀ ਗਈ।
ਇਸ ਮੌਕੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਕਿਹਾ ਕਿ ਅੱਤਵਾਦ ਨੂੰ ਨੱਥ ਪਾਉਣ ‘ਚ ਸਰਕਾਰ ਅਤੇ ਪ੍ਰਸ਼ਾਸਨ ਫ਼ੇਲ੍ਹ ਨਜ਼ਰ ਆ ਰਿਹਾ ਹੈ। ਪਿਛਲੇ ਲੰਮੇ ਸਮੇਂ ਤੋਂ ਸਾਡੇ ਪੰਜਾਬ ਦੇ ਸੰਗਠਨ ਮੰਤਰੀ ਪ੍ਰਵੀਨ ਬਲਜੋਤ ਨੂੰ ਅੱਤਵਾਦੀਆਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸ਼ਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਬਲਜੋਤ ਕੋਲ਼ ਪਿਛਲੇ 6 ਸਾਲ ਤੋਂ ਪ੍ਰਸ਼ਾਸਨ ਵੱਲੋਂ ਦਿੱਤੀ ਸੁਰੱਖਿਆ ਸੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਾਪਸ ਲੈ ਲੈਣਾ ਇਹ ਦਰਸਾਉਂਦਾ ਹੈ ਕਿ ਪ੍ਰਸ਼ਾਸ਼ਨ ਅਤੇ ਸਰਕਾਰ ਕੋਈ ਗੁੱਝੀ ਚਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਜੋਤ ਨੂੰ ਕਾਫੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਏ ਹਨ
ਜਿੰਨ੍ਹਾਂ ਦੀ ਅਜੇ ਤੱਕ ਜਾਂਚ ਨਹੀਂ ਕੀਤੀ ਜਾ ਸਕੀ ਅਤੇ ਇੱਕ ਵਿਅਕਤੀ ਸ਼ਰੇਆਮ ਗੋਲੀ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ਜਿਸ ‘ਤੇ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।ਯੋਗਰਾਜ ਸ਼ਰਮਾ ਨੇ ਦੱਸਿਆ ਕਿ ਸਾਨੂੰ ਉਮੀਦ ਸੀ ਕਿ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਪੰਜਾਬ ਦੀ ਸਥਿਤੀ ਨੂੰ ਕਾਫ਼ੀ ਹੱਦ ਤੱਕ ਸੁਧਾਰ ਕਰਨਗੇ ਪਰ ਉਨ੍ਹਾਂ ਦੇ ਹੱਥ ਵੀ ਸਰਕਾਰ ਅੱਗੇ ਬੰਨ੍ਹੇ ਨਜ਼ਰ ਆ ਰਹੇ ਹਨ।
ਇਸ ਮੌਕੇ ਬਲਜੋਤ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸੁਰੱਖਿਆ ਦਿੱਤੀ ਗਈ ਸੀ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਲੋਕਾਂ ਦੇ ਕਹਿਣ ‘ਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅਗਰ ਮੈਨੂੰ ਜਾਂ ਮੇਰੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਹਾਨੀ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਦਾਰੀ ਪੁਲਿਸ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨਾਰੰਗਵਾਲ ਜਵਾਲਾ ਗਿਰ ਵਰਿੰਦਰ ਮੰਡਾਰ ਸਰਬਜੀਤ ਸਿੰਘ ਆਕਾਸ਼ਦੀਪ ਕੰਗ ਬੰਟੀ ਵਾਲੀਆ ਟਿੱਕੂ ਸ਼ਰਮਾ ਸੰਕਰ ਕਲਿਆਣ ਸੋਨੀ ਸੰਧਰ ਰਕੇਸ਼ ਸੈਣੀ ਆਦਿ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.