ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਰਾਸ਼ਟਰਪਤੀ ਵੱਲੋਂ ਮਨਜ਼ੂਰ
ਨਵੀਂ ਦਿੱਲੀ। ਕੋਰੋਨਾ ਦਰਮਿਆਨ ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਫੂਡ ਪ੍ਰੋਸੈਸਿੰਗ ਉਦਯੋਗ ਮਿਨਿਸਟਰ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅਸਤੀਫ਼ਾ ਮਨਜ਼ੂਰ ਕਰ ਲਿਆ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਹੁਣ ਮਿਨਿਸਟ੍ਰੀ ਆਫ਼ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਖੇਤੀ ਨਾਲ ਜੁੜੇ ਤਿੰਨ ਬਿੱਲਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦਾ ਗੁੱਸਾ ਵੇਖਦਿਆਂ ਬਾਦਲ ਨੇ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਦੀ ਬੇਟੀ ਤੇ ਭੈਣ ਵਜੋਂ ਖੜੇ ਹੋਣ ‘ਤੇ ਮਾਣ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.