ਤਿਰੂਵਨੰਤਮਪੁਰਮ ਹਵਾਈ ਅੱਡੇ ਤੋਂ ਕੀਤਾ ਕਾਬੂ
ਤਿਰੂਵਨੰਤਮਪੁਰਮ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਰਾਤ ਨੂੰ ਕੇਰਲ ਦੇ ਤਿਰਵਨੰਤਮਪੁਰਮ ਕੌਮਾਂਤਰੀ ਹਵਾਈ ਅੱਡੇ ‘ਤੇ ਤਿੰਨ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਕਥਿਤ ਤੌਰ ‘ਤੇ ਦੋ ਅੱਤਵਾਦੀਆਂ ਨੂੰ ਹਿਰਾਸਤ ‘ਚ ਲੈ ਲਿਆ।
ਸੂਤਰਾਂ ਨੇ ਦੱਸਿਆ ਕਿ ਦੋਵੇਂ ਅੱਤਵਾਦੀਆਂ ਦੇ ਸਾਉਦੀ ਅਰਬ ਤੋਂ ਇੱਥੇ ਪਹੁੰਚਣ ਤੋਂ ਬਾਅਦ ਐਨਆਈਏ ਨੇ ਦੋਵਾਂ ਨੂੰ ਹਿਰਾਸਤ ‘ਚ ਲੈ ਲਿਆ, ਜਿਸ ‘ਚੋਂ ਇੱਕ ਗੁਲ ਨਵਾਜ ਉੱਤਰ ਪ੍ਰਦੇਸ਼ ਦਾ ਨਿਵਾਸੀ ਹੈ ਜਦੋਂਕਿ ਦੂਜਾ ਸ਼ੁਹੈਬ ਕੇਰਲ ਦੇ ਕੰਨੂਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦੋਵਾਂ ‘ਚੋਂ ਇੱਕ ਅੱਤਵਾਦੀ ਲਸ਼ਕਰ-ਏ-ਤੋਇਬਾ ਜਦੋਂਕਿ ਦੂਜਾ ਇੰਡੀਅਨ ਮੁਜਾਹੀਦੀਨ ਨਾਲ ਜੁੜਿਆ ਹੋਇਆ ਹੈ। ਸਾਊਦੀ ਅਰਬ ਦੇ ਰਿਯਾਧ ਤੋਂ ਇੱਥੇ ਪਰਤਣ ਤੋਂ ਬਾਅਦ ਖੂਫੀਆ ਏਜੰਸੀ ਰਾੱਅ ਸਮੇਤ ਕਈ ਜਾਂਚ ਏਜੰਸੀਆਂ ਨੇ ਇਨ੍ਹਾਂ ਤੋਂ ਲਗਭਗ ਤਿੰਨ ਘੰਟਿਆਂ ਤੱਕ ਪੁਛਗਿਛ ਕੀਤੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।
ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪਹਿਲਾਂ ਕੋਚੀ ਲਿਜਾਇਆ ਜਾਵੇਗਾ ਜਿਸ ਤੋਂ ਬਾਅਦ ਸ਼ੁਹਾਬ ਨੂੰ ਬੰਗਲੌਰ ਜਦੋਂਕਿ ਗੁਲ ਨਵਾਜ ਨੂੰ ਦਿੱਲੀ ਲਿਜਾਇਆ ਜਾਵੇਗਾ। ਇਨ੍ਹਾਂ ਦੋਵਾਂ ਅੱਤਵਾਦੀਆਂ ਨੂੰ ਬੰਗਲੌਰ ‘ਚ ਹੋਏ ਵਿਸਫੋਟਕ ਨੂੰ ਲੈ ਕੇ ਹਿਰਾਸਤ ‘ਚ ਲਿਆ ਗਿਆ ਹੈ ਤੇ ਇਸ ਮਾਮਲੇ ‘ਚ ਦੋਵਾਂ ਖਿਲਾਫ਼ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਿਆ ਸੀ। ਇਸ ਤੋਂ ਪਹਿਲਾਂ ਐਨਆਈਏ ਨੇ 19 ਸਤੰਬਰ ਨੂੰ ਤਿੰਨ ਅੱਤਵਾਦੀਆਂ ਨੂੰ ਕੇਰਲ ਦੇ ਏਰਨਾਕੁਲਮ ਤੋਂ ਛੇ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.