ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 24, 2026
More
    Home Breaking News ਪੁਲਵਾਮਾ &#821...

    ਪੁਲਵਾਮਾ ‘ਚ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਅੱਤਵਾਦੀ ਢੇਰ

    Terrorist

    ਮੁਕਾਬਲਾ ਹਾਲੇ ਜਾਰੀ

    ਸ੍ਰੀਨਗਰ। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰ ਸੁੱਟਿਆ। ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਅਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ, ਕੌਮੀ ਰਾਈਫਲਸ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਪੁਲਵਾਮਾ ‘ਚ ਤਰਾਲ ਦੇ ਮਗਾਮਾ ਪਿੰਡ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

    Terrorists

    ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਘਰ-ਘਰ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ ਜਦੋਂ ਉਹ ਇੱਕ ਮਕਾਨ ਵੱਲ ਅੱਗੇ ਵਧ ਰਹੇ ਸਨ ਉਦੋਂ ਉੱਥੇ ਲੁੱਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਸੂਤਰਾਂ ਨੇ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ। ਇਲਾਕੇ ‘ਚ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.