ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, February 20, 2026
More
    Home Breaking News ਡੇਰਾਬੱਸੀ &#82...

    ਡੇਰਾਬੱਸੀ ‘ਚ ਨਿਰਮਾਣ ਅਧੀਨ ਇਮਾਰਤ ਡਿੱਗੀ, ਦੋ ਜਣਿਆਂ ਦੀ ਮੌਤ

    Dera Bassi

    ਹਾਲੇ ਵੀ ਕਈ ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਹਨ
    ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ

    ਡੇਰਾਬੱਸੀ। ਸੂਬੇ ਦੇ ਡੇਰਾਬੱਸੀ ‘ਚ ਅੱਜ ਬੇਹੱਦ ਦਰਦਨਾਕ ਘਟਨਾ ਵਾਪਰੀ ਜਿਸ ‘ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮੇਨ ਬਜ਼ਾਰ ਨੇੜੇ ਨਿਰਮਾਣ ਅਧੀਨ ਦੋ ਮੰਜ਼ਿਲਾ ਇਮਾਰਤ ਡਿੱਗ ਜਾਣ ਨਾਲ ਕਈ ਮਜ਼ਦੂਰ ਹੇਠਾਂ ਦੱਬ ਗਏ ਹਨ ਜਿਨ੍ਹਾਂ ‘ਚੋਂ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ।

    ਜਿਨ੍ਹਾਂ ‘ਚ ਜ਼ਮੀਨ ਦਾ ਮਾਲਕ ਵੀ ਲੈਂਟਰ ਹੇਠਾਂ ਦੱਬ ਜਾਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।  ਮੌਕੇ ‘ਤੇ ਫਾਇਰ ਬ੍ਰਿਗੇਡ ਤੇ ਪ੍ਰਸ਼ਾਸਨਿਕ ਅਧਿਕਾਰੀ ਬਚਾਅ ਕਾਰਜਾਂ ‘ਚ ਜੁਟੇ ਹੋਏ ਹਨ। ਪ੍ਰਸ਼ਾਸਨ ਵੱਲੋਂ ਜੇਸੀਬੀ ਰਾਹੀਂ ਮਲਬਾ ਹਟਾਇਆ ਜਾ ਰਿਹਾ ਹੈ ਤੇ ਇਮਾਰਤ ਦੇ ਮਲਬੇ ‘ਚ ਦੱਬੇ ਬਾਕੀ ਵਿਅਕਤੀਆਂ ਨੂੰ ਵੀ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ‘ਚ ਜੁਟ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.