ਖੇਤੀ ਬਿੱਲਾਂ ਸਬੰਧੀ ਰਾਹੁਲ-ਪ੍ਰਿਅੰਕਾ ਦਾ ਮੋਦੀ ਸਰਕਾਰ ‘ਤੇ ਹਮਲਾ

ਭਾਰਤ ਬੰਦ ਲਈ ਲੋਕਾਂ ਨੂੰ ਕੀਤੀ ਹਮਾਇਤ ਦੇਣ ਦੀ ਅਪੀਲ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੰਸਦ ਦੇ ਮੌਨਸੂਨ ਸੈਸ਼ਨ ‘ਚ ਪਾਸ ਖੇਤੀ ਸਬੰਧੀ ਬਿੱਲਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੇ ਰਾਹੀਂ ਕਿਸਾਨਾਂ ਨੂੰ ਪੂੰਜੀਪਤੀਆਂ ਦਾ ਗੁਲਾਮ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ।

ਗਾਂਧੀ ਨੇ ਇਸ ਕਾਨੂੰਨ ਦੇ ਵਿਰੋਧ ‘ਚ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀਆਂ ਲੋਕਾਂ ਨੂੰ ਅਪੀਲ ਕੀਤੀ ਤੇ ਸਰਕਾਰ ‘ਤੇ ਹਮਲਾ ਕਰਦਿਆਂ ‘ਦੋਸ਼ੂਰਨ ਵਸਤੂ ਤੇ ਸੇਵਾ ਟੈਕਸ (ਜੀਐਸਟੀ) ਨੇ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਨੂੰ ਬਰਬਾਦ ਕਰ ਦਿੱਤਾ ਹੈ। ਨਵਾਂ ਖੇਤੀ ਕਾਨੂੰਨ ਕਿਸਾਨਾਂ ਨੂੰ ਗੁਲਾਮ ਬਣਾ ਦੇਵੇਗਾ।’ ਇਸ ਦੇ ਨਾਲ ਹੀ ਗਾਂਧੀ ਤੇ ਸ੍ਰੀਮਤੀ ਵਾਡਰਾ ਨੇ ਭਾਰਤ ਬੰਦ ਲਈ ਵੀ ਲੋਕਾਂ ਨੂੰ ਹਮਾਇਤ ਦੇਣ ਦੀ ਅਪੀਲ ਕੀਤੀ। ਪ੍ਰਿਅੰਕਾ ਨੇ ਕਿਹਾ, ਕਿਸਾਨਾਂ ਤੋਂ ਐਮਐਸਪੀ ਖੋਹ ਲਈ ਜਾਵੇਗੀ। ਉਨ੍ਹਾਂ ਨੂੰ ਕਾਂਟ੍ਰੇਕਟ ਫਾਰਮਿੰਗ ਰਾਹੀਂ ਖਰਬਪਤੀਆਂ ਦਾ ਗੁਲਾਮ ਬਣਨ ‘ਤੇ ਮਜ਼ਬੂਰ ਕੀਤਾ ਜਾਵੇਗਾ। ਨਾ ਕੀਮਤ ਮਿਲੇਗਾ, ਨਾ ਸਨਮਾਨ। ਕਿਸਾਨ ਆਪਣੇ ਹੀ ਖੇਤ ‘ਤੇ ਮਜ਼ਦੂਰ ਬਣ ਜਾਣਗੇ। ਭਾਜਪਾ ਦਾ ਖੇਤੀ ਬਿੱਲ ਈਸਟ ਇੰਡੀਆਂ ਕੰਪਨੀ ਰਾਜ ਦੀ ਯਾਦ ਦਿਵਾਉਂਦਾ ਹੈ। ਅਸੀਂ ਇਹ ਅਨਿਆਂ ਨਹੀਂ ਹੋਣ ਦਿਆਂਗੇ।’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.