ਦੇਸ਼ ‘ਚ ਕੋਰੋਨਾ ਦੇ 85,362 ਨਵੇਂ ਮਾਮਲੇ ਮਿਲੇ

Corona India

ਇੱਕ ਦਿਨ ਦੇ ਵਾਧੇ ਤੋਂ ਬਾਅਦ ਫਿਰ ਘਟੇ ਕੋਰੋਨਾ ਦੇ ਸਰਗਰਮ ਮਾਮਲੇ
1089 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 59 ਲੱਖ ਤੋਂ ਪਾਰ ਪਹੁੰਚ ਗਈ ਹੈ, ਪਰ ਰਾਹਤ ਦੀ ਗੱਲ ਇਹ ਹੈ ਕਿ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ‘ਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਦੇ ਕਾਰਨ ਇੱਕ ਦਿਨ ਬਾਅਦ, ਇਸ ਦੇ ਸਰਗਰਮ ਮਾਮਲਿਆਂ ‘ਚ ਕਮੀ ਦਰਜ ਕੀਤੀ ਗਈ ਹੈ।

Corona India

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ ਸਰਗਰਮ ਮਾਮਲਿਆਂ ‘ਚ 9 ਹਜ਼ਾਰ ਤੋਂ ਵੱਧ ਦੀ ਗਿਰਾਵਟ ਆਈ ਤੇ ਕੁੱਲ ਸਰਗਰਮ ਮਾਮਲੇ ਘੱਟ ਕੇ ਕਰੀਬ 9.61 ਲੱਖ ਰਹਿ ਗਈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 85,362 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 93,420 ਮਰੀਜ਼ ਠੀਕ ਹੋਏ ਹਨ ਜਿਸ ਨਾਲ ਸਰਗਰਮ ਮਾਮਲੇ 9,147 ਘੱਟ ਹੋ ਕੇ 9,60,969 ਰਹਿ ਗਏ। ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 59 ਲੱਖ ਦਾ ਅੰਕੜਾ ਪਾਰ ਕਰਕੇ 59,03,933 ‘ਤੇ ਪਹੁੰਚ ਗਈ ਹੈ ਤੇ ਠੀਕ ਹੋਣ ਵਾਲਿਆਂ ਦੀ ਗਿਣਤੀ 48,49,585 ਹੋ ਗਈ ਹੈ। ਇਸ ਦੌਰਾਨ 1089 ਮਰੀਜ਼ਾਂ ਦੀ ਮੌਤ ਹੋਈ, ਜਿਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 93,379 ‘ਤੇ ਪਹੁੰਚ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 16.28 ਫੀਸਦੀ ਤੇ ਮ੍ਰਿਤਕ ਦਰ 1.58 ਫੀਸਦੀ ਰਹਿ ਗਈ ਹੈ ਜਦੋਂਕਿ ਠੀਕ ਹੋਣ ਵਾਲਿਆਂ ਦੀ ਦਰ 82.14 ਫੀਸਦੀ ਹੋ ਗਈ ਹੈ।

  • ਸਰਗਰਮ ਮਾਮਲੇ 16.28 ਫੀਸਦੀ
  • ਮ੍ਰਿਤਕ ਦਰ 1.58 ਫੀਸਦੀ
  • ਠੀਕ ਹੋਣ ਵਾਲਿਆਂ ਦੀ ਦਰ 82.14 ਫੀਸਦੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.