ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜਿਆ

Akali dal bjp alliance

ਸਾਡੀ ਖੇਤੀ ਬਿੱਲਾਂ ਤੇ ਜੰਮੂ ‘ਚ ਪੰਜਾਬੀ ਭਾਸ਼ਾ ਸਬੰਧੀ ਨਹੀਂ ਸੁਣੀ ਗਈ: ਸੁਖਬੀਰ ਸਿੰਘ ਬਾਦਲ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਅਕਾਲੀ ਦਲ ਨੇ ਆਪਣੀ ਭਾਈਵਾਲ ਭਾਜਪਾ ਤੋਂ ਲਗਭਗ ਢਾਈ ਦਹਾਕੇ ਪੁਰਾਣਾ ਗੱਠਜੋੜ ਤੋੜ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਰ-ਰਤ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ ਤੇ ਇਸ ਫੈਸਲੇ ਦਾ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ।

ਭਾਜਪਾ ਸਰਕਾਰ  ਵੱਲੋਂ ਜੋ ਖੇਤੀ ਬਿੱਲ ਲਿਆਂਦੇ ਗਏ ਹਨ, ਉਨ੍ਹਾਂ ਵਿੱਚ ਅਕਾਲੀ ਦਲ ਨੂੰ ਪੁੱਛਿਆ ਤੱਕ ਨਹੀਂ ਗਿਆ : ਬਾਦਲ

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ  ਵੱਲੋਂ ਜੋ ਖੇਤੀ ਬਿੱਲ ਲਿਆਂਦੇ ਗਏ ਹਨ, ਉਨ੍ਹਾਂ ਵਿੱਚ ਅਕਾਲੀ ਦਲ ਨੂੰ ਪੁੱਛਿਆ ਤੱਕ ਨਹੀਂ ਗਿਆ ਉਨ੍ਹਾਂ?ਕਿਹਾ ਕਿ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਦੇ ਦਰਜ਼ੇ ਵਿੱਚੋਂ?ਬਾਹਰ ਰੱਖਣ ਵਰਗੇ ਮਸਲਿਆਂ ‘ਤੇ ਅਕਾਲੀ ਦਲ ਦੀ ਨਹੀਂ ਸੁਣੀ ਗਈ ਉਨ੍ਹਾਂ?ਕਿਹਾ ਕਿ ਜਦੋਂ ਭਾਜਪਾ ਵੱਲੋਂ ਆਪਣੀ ਭਾਈਵਾਲ ਪਾਰਟੀ ਨੂੰ ਪੰਜਾਬ ਨਾਲ ਸਬੰਧਿਤ ਖੇਤੀ ਬਿੱਲਾਂ?’ਤੇ ਹੀ ਧੋਖੇ ਵਿੱਚ ਰੱਖਿਆ ਗਿਆ ਤਾਂ?ਫਿਰ ਗੱਠਜੋੜ ਵਿੱਚ ਰਹਿਣ ਦੀ ਕੋਈ ਗੁੰਜਾਇਸ਼ ਨਹੀਂ ਰਹਿੰਦੀ ਇਸ ਲਈ ਅਸੀਂ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਰਹੇ ਹਾਂ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ, ਵਰਕਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਤੇ ਸਮਾਜ ਦੇ ਹੋਰ ਗਰੀਬ ਵਰਗਾਂ ਨਾਲ ਡੂੰਘਾਈ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਹੈ ਦੱਸਣਯੋਗ ਹੈ ਕਿ ਖੇਤੀ ਬਿੱਲਾਂ ਸਬੰਧੀ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਤੋਂ ਬਾਅਦ ਅਤੇ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਕਾਰਨ ਪੰਜਾਬ ਅੰਦਰ ਭਾਜਪਾ ਅਤੇ ਅਕਾਲੀਆਂ ਵੱਲੋਂ ਇੱਕ ਦੂਜੇ ਖਿਲਾਫ਼ ਸਿੱਧੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਹੁਣ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਅੰਦਰ ਰਾਹ ਵੱਖੋ- ਵੱਖਰੇ ਹੋ ਗਏ ਹਨ।

ਅਕਾਲੀ ਦਲ ਨੂੰ ਸਭ ਤੋਂ ਪਹਿਲਾਂ ਕਿਸਾਨ ਹਨ :ਸੁਖਬੀਰ ਬਾਦਲ

ਦੇਰ-ਰਾਤ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਕਿ ਅਕਾਲੀ ਦਲ ਨੂੰ ਸਭ ਤੋਂ ਪਹਿਲਾਂ ਕਿਸਾਨ ਹਨ ਅਤੇ ਸਮਝੌਤੇ ਬਾਅਦ ‘ਚ। ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ‘ਤੇ ਅਕਾਲੀ ਦਲ ਨਾਲ ਧੋਖਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਸਾਫ਼ ਹੈ ਕਿ ਅਕਾਲੀ ਦਲ ਤੇ ਭਾਜਪਾ ਵਿਚਕਾਰ ਗੱਠਜੋੜ ਟੁੱਟ ਗਿਆ ਹੈ।

ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲ ਸਿੱਧਾ ਪੰਜਾਬ ਦੀ ਕਿਸਾਨੀ ‘ਤੇ ਡਾਕਾ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲ ਸਿੱਧਾ ਪੰਜਾਬ ਦੀ ਕਿਸਾਨੀ ‘ਤੇ ਡਾਕਾ ਹਨ। ਇਸ ਦੌਰਾਨ ਅਕਾਲੀ ਦਲ ਦੇ ਸੀਨੀ: ਉਪ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕਿਹਾ ਗਿਆ ਕਿ ਹੁਣ ਕੇਂਦਰ ਸਰਕਾਰ ਨਾਲ ਅਕਾਲੀ ਦਲ ਦੀ ਸਿੱਧੀ ਟੱਕਰ ਹੋ ਗਈ ਹੈ। ਇਸ ਤਰ੍ਹਾਂ ਮੀਟਿੰਗ ਅੰਦਰ ਕਈ ਹੋਰ ਆਗੂਆਂ ਵੱਲੋਂ ਕੇਂਦਰ ਖਿਲਾਫ਼ ਤਕਰੀਰਾਂ ਕੀਤੀਆਂ ਗਈਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਦੀ ਸਭ ਤੋਂ ਪੁਰਾਣੀ ਸਹਿਯੋਗੀ ਪਾਰਟੀ ਹੈ ਪਰ ਸਰਕਾਰ ਤੇ ਗਠਜੋੜ ਨੂੰ ਚਲਾਉਣ ਲਈ ਮੁੱਖ ਸਿਧਾਂਤ ਸ੍ਰੋਮਣੀ ਅਕਾਲੀ ਦਲ ਦੀ ਪੰਜਾਬ ਦੀ ਸ਼ਾਂਤੀ ਤੇ ਫਿਰਕੁ ਸਦਭਾਵਨਾ ਨੂੰ ਬਣਾਈ ਰੱਖਣ ਤੇ ਪੰਜਾਬੀਆਂ ਮੁੱਖ ਤੌਰ ‘ਤੇ ਸਿੱਖਾਂ ਦੇ ਮਾਣ ਸਨਮਾਨ ਨੂੰ ਬਹਾਲ ਰੱਖਣ ਪ੍ਰਤੀ ਵਚਨਬੱਧਤਾ ਹੈ ਜੋ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਦੇਰ-ਰਾਤ ਹੋਈ ਕੋਰ ਕਮੇਟੀ ਦੀ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਕਰੇਗਾਲ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜੰਗੀਰ ਕੌਰ, ਡ. ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਤੇ ਮਨਜਿੰਦਰ ਸਿੰਘ ਸਿਰਸਾ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.