ਪੀਆਰਟੀਸੀ ਅਤੇ ਕਾਰ ਦੀ ਹੋਈ ਟੱਕਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਤੋਂ ਥੋੜ੍ਹੀ ਦੂਰ ਪਿੰਡ ਭਾਨਰਾ ਨੇੜੇ ਇੱਕ ਤੇਜ਼ ਰਫ਼ਤਾਰ ਪੀਆਰਟੀਸੀ ਅਤੇ ਕਾਰ ਵਿਚਕਾਰ ਹੋਏ ਸੜਕ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੂੰ ਲਿਖਾਏ ਬਿਆਨਾਂ ਵਿੱਚ ਬੰਟੀ ਵਾਸੀ ਹਰੀ ਮਾਜਰਾ ਥਾਣਾ ਘਨੌਰ ਨੇ ਦੱਸਿਆ ਕਿ ਉਹ ਮਕਾਨਾਂ ‘ਚ ਪੀਬੀਸੀ ਬਣਾਉਣ ਦਾ ਕੰਮ ਕਰਦੇ ਹਨ ਉਨ੍ਹਾਂ ਦੱਸਿਆ ਕਿ ਉਹ ਸ਼ਾਮ ਨੂੰ ਆਪਣਾ ਕੰਮ ਖਤਮ ਕਰਨ ਤੋਂ ਬਾਅਦ ਸਮਾਣਾ ਤੋਂ ਆਪਣੇ ਪਿੰਡ ਨੂੰ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਪਿੰਡ ਭਾਨਰਾ ਦੇ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਪੀਆਰਟੀਸੀ ਦੀ ਬੱਸ ਓਵਰਟੇਕ ਕਰਨ ਦੇ ਚੱਕਰ ‘ਚ ਸਿੱਧਾ ਉਨ੍ਹਾਂ ਦੀ ਕਾਰ ਨਾਲ ਆ ਟਕਰਾਈ ਅਤੇ ਉਨ੍ਹਾਂ ਦੀ ਕਾਰ ਨੂੰ ਘੜੀਸਦੇ ਹੋਏ ਖਤਾਨਾਂ ਵਿੱਚ ਲੈ ਗਈ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਉਹ ਪੰਜੇ ਜਣੇ ਗੰਭੀਰ ਜ਼ਖਮੀ ਹੋ ਗਏ ਅਤੇ ਦੋ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਲਿਜਾਇਆ ਗਿਆ , ਜਿੱਥੇ ਕਿ ਡਾਕਟਰਾਂ ਵੱਲੋਂ ਕਵਰ ਸਾਹਿਲ ਅਤੇ ਪਰਮਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਹ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਇਲਾਜ ਅਧੀਨ ਹਨ। ਪੁਲਿਸ ਵੱਲੋਂ ਇਸ ਸਬੰਧੀ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਦੇਖਣ ਵਾਲੇ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.