ਪਰਾਲੀ ਸਾੜਨ ਦੀ ਰੋਕਥਾਮ ਲਈ 8000 ਨੋਡਲ ਅਫ਼ਸਰ ਨਿਉਕਤ
ਚੰਡੀਗੜ੍ਹ। ਸਾਉਣੀ ਦੇ ਸੀਜ਼ਨ ਵਿਚ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਰਾਜ ਭਰ ਦੇ ਝੋਨਾ ਉਤਪਾਦਕ ਪਿੰਡਾਂ ਲਈ 8000 ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ 23,500 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਅੱਜ ਇਥੇ ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਹ ਪ੍ਰਦੂਸ਼ਣ ਦੀ ਸਥਿਤੀ ਨੂੰ ਹੋਰ ਵੀ ਵਿਗਾੜ ਸਕਦੀ ਹੈ।
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਨੂੰ ਨਾ ਸਾੜਨ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਹਰ ਪਹਿਲਾਂ ਹੀ ਸਾਵਧਾਨ ਕਰ ਚੁੱਕੇ ਹਨ ਕਿ ਇਸ ਨਾਲ ਫੇਫੜਿਆਂ ਅਤੇ ਹੋਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਪ੍ਰਭਾਵਤ ਹੋਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.