ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ। ਸੰਸਦ ਦੇ ਦੋਵੇਂ ਸਦਨਾਂ ‘ਚ ਪਾਸ ਹੋਏ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜੂਰੀ ਦੇ ਦਿੱਤੀ ਹੈ।
ਪੰਜਾਬ, ਹਰਿਆਣਾ ਵਰਗੇ ਸੂਬਿਆਂ ‘ਚ ਕਿਸਾਨਾਂ ਦੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਰਾਸ਼ਟਰਪਤੀ ਦੇ ਦਸਤਖ਼ਤ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਗਏ ਹਨ। ਸੰਸਦ ਨੇ ਪਿਛਲੇ ਦਿਨੀਂ ਜ਼ਰੂਰੀ ਵਸਤਾਂ (ਸੋਧ) ਬਿੱਲ 2020, ਕਿਸਾਨੀ ਉਪਜ ਵਪਾਰ ਤੇ ਵਣਜ (ਪ੍ਰੋਤਸਾਹਨ ਤੇ ਸਹਾਇਕ) ਬਿੱਲ 2020 ਅਤੇ ਕੀਮਤ ਗਾਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਤੇ ਸੁਰੱਖਿਆ) ਆਰਡੀਨੈਂਸ 2020 ਨੂੰ ਪਾਸ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.