ਪੁਲਿਸ ਵੱਲੋਂ ਪੰਜ ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ
ਨਵੀਂ ਦਿੱਲੀ। ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ‘ਚ ਸੋਮਵਾਰ ਸਵੇਰੇ ਦਿੱਲੀ ਦੇ ਹਾਈ ਸਕਿਊਰਿਟੀ ਜੋਨ ‘ਚ ਇੰਡੀਆ ਗੇਟ ਨੇੜੇ ਟਰੈਕਟਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਲਗਭਗ ਸਾਢੇ ਸੱਤ ਵਜੇ 15-20 ਵਿਅਕਤੀ ਇੱਥੇ ਇਕੱਠੇ ਹੋਏ ਸਨ ਤੇ ਉਨ੍ਹਾਂ ਨੂੰ ਟਰੈਕਟਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਅੱਗ ‘ਤੇ ਕਾਬੂ ਪਾ ਲਿਆ ਤੇ ਟਰੈਕਟਰ ਨੂੰ ਉੱਥੋਂ ਹਟਾ ਦਿੱਤਾ ਗਿਆ।
ਪੁਲਿਸ ਨੇ ਇਸ ਸਬੰਧੀ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਪੰਜਾਬ ਦੇ ਰਹਿਣ ਵਾਲੇ ਹਨ। ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਮੁਲਜ਼ਮਾਂ ਦੇ ਨਾਂਅ ਮਨਜੋਤ ਸਿੰਘ, ਰਮਨਦੀਪ ਸਿੰਘ ਸਿੱਧੂ, ਰਾਹੁਲ, ਸਾਹਿਬ ਤੇ ਸੁਮਿਤ ਦੱਸਿਆ ਜਾ ਰਿਹਾ ਹੈ। ਫੜੇ ਗਏ ਸਾਰੇ ਨੌਜਵਾਨ ਖੁਦ ਨੂੰ ਪੰਜਾਬ ਯੂਥ ਕਾਂਗਰਸ ਦੇ ਆਗੂ ਦੱਸ ਰਹੇ ਹਨ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿਦ ਨੇ ਐਤਵਾਰ ਨੂੰ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦੇ ਚੱਲਦੇ ਇਸ ਸਮੇਂ ਇੱਕ ਸਿਆਸੀ ਵਿਵਾਦ ਖੜਾ ਹੋ ਗਿਆ ਹੈ। ਖਾਸ ਤੌਰ ‘ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨ ਖਫ਼ਾ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.