ਮੁਹਾਲੀ ਦੇ ਥਾਣੇ ‘ਚ ਪੇਸ਼ ਹੋਏ ਸਾਬਕਾ DGP ਸੈਣੀ

DGP Saini

ਮੁਲਤਾਨੀ ਕੇਸ ‘ਚ ਹੋਈ ਪੁੱਛਗਿੱਛ

ਮੁਹਾਲੀ। ਬਹੁ ਚਰਚਿਤ ਮੁਲਤਾਨੀ ਕੇਸ ‘ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਆਖ਼ਰਕਾਰ ਮੋਹਾਲੀ ਦੇ ਮਟੌਰ ਥਾਣੇ ‘ਚ ਪੇਸ਼ ਹੋ ਹੀ ਗਏ। ਮੁਲਤਾਨੀ ਕਤਲ ਅਤੇ ਅਗਵਾ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਥਾਣਾ ਮਟੌਰ ‘ਚ ਪੇਸ਼ ਹੋਣ ਲਈ ਕਿਹਾ ਸੀ ਅਤੇ ਬੀਤੇ ਦਿਨੀਂ ਜਾਂਚ ‘ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਦੂਜਾ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀ. ਜੀ. ਪੀ. ਆਪਣੇ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ 11 ਵਜੇ ਥਾਣੇ ਪਹੁੰਚੇ।

ਜਿਕਰਯੋਗ ਹੈ ਕਿ ਮੁਹਾਲੀ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਐਤਵਾਰ ਨੂੰ ਦੂਜਾ ਨੋਟਿਸ ਜਾਰੀ ਕੀਤਾ ਸੀ ਥਾਣਾ ਮਟੌਰ ਦੇ ਐੱਸਐਚਓ ਦੇ ਦਸਖ਼ਤਾਂ ਹੇਠ ਅੱਜ ਜਾਰੀ ਕੀਤੇ ਨੋਟਿਸ ‘ਚ ਸ਼ੈਣੀ ਨੂੰ ਭਲਕੇ 28 ਸਤੰਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ਸਪੈਸ਼ਲ ਜਾਂਚ ਟੀਮ (ਸਿੱਟ) ਕੋਲ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਲਿਖਿਆ ਸੀ।

DGP Saini

ਥਾਣਾ ਮੁਖੀ ਨੇ ਖ਼ੁਦ ਸੁਮੇਧ ਸੈਣੀ ਦੀ ਚੰਡੀਗੜ੍ਹ ਦੇ ਸੈਕਟਰ 20 ਵਿੱਚ ਸਥਿਤ ਕੋਠੀ ਦੇ ਬਾਹਰ ਮੁੱਖ ਗੇਟ ‘ਤੇ ਨੋਟਿਸ ਚਿਪਕਾਇਆ ਸੀ। ਪੁਲਿਸ ਵੱਲੋਂ ਇਸ ਸਬੰਧੀ ਸੁਮੇਧ ਸ਼ੈਣੀ ਦੇ ਵਕੀਲਾਂ ਨੂੰ ਨੋਟਿਸ ਦੀ ਕਾਪੀ ਭੇਜੀ ਗਈ ਹੈ ਇਸ ਤੋਂ ਪਹਿਲਾਂ ਵੀ ਸੈਣੀ ਨੂੰ ਨੋਟਿਸ ਭੇਜ ਕੇ 23 ਸਤੰਬਰ ਨੂੰ ਸਿੱਟ ਦੇ ਸਾਹਮਣੇ ਪੇਸ਼ ਹੋਣ ਲਈ ਆਖਿਆ ਗਿਆ ਸੀ ਪਰ ਉਹ ਉਸ ਦਿਨ ਥਾਣੇ ਨਹੀਂ ਪੁੱਜੇ ਸਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.