31 ਕਿਸਾਨ ਜਥੇਬੰਦੀਆਂ ਕੈਪਟਨ ਨੂੰ ਮਿਲਣਗੀਆਂ ਅੱਜ
ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨ ਸੜਕਾਂ ‘ਤੇ ਉੱਤਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ਼ ਥਾਂ-ਥਾਂ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿਖੇ ਮੀਟਿੰਗ ਕਰਨਗੀਆਂ। ਪੰਜਾਬ ਦੇ ਕਿਸਾਨਾਂ ਵੱਲੋਂ 1 ਅਕਤੂਬਰ ਤੋਂ ਰੇਲ ਰੋਕੋ ਅੰਦਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਖਾਰਜ ਨਹੀਂ ਕਰ ਦਿੰਦੀ। ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਕੇ ਦਿੱਤੀ ਹੈ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸਿਖ਼ਰ ‘ਤੇ ਹੈ ਤੇ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.