ਰਾਸ਼ਟਰਪਤੀ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਭਾਵ-ਭਿੰਨੀ ਸ਼ਰਧਾਂਜਲੀ
ਨਵੀਂ ਦਿੱਲੀ। ਰਾਸ਼ਟਰਪਤੀ ਰਾਮਨਾਥ ਕੋਵਿੰਦਰ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ ਤੇ ਸ਼ਰਧਾਂਜਲੀ ਭੇਂਟ ਕੀਤੀ।
ਕੋਵਿੰਦ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ, ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ‘ਤੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ। ਭਾਰਤ ਮਾਤਾ ਦੇ ਉਸ ਮਹਾਨ ਸਪੂਤ ਨੇ ਸੱਚਾਈ ‘ਤੇ ਦ੍ਰਿੜ ਰਹਿੰਦਿਆਂ ਦੇਸ਼ ਦੀ ਸੇਵਾ ਕੀਤੀ।” ਉਨ੍ਹਾਂ ਅੱਗੇ ਕਿਹਾ ਕਿ ‘ਹਰੀ ਕ੍ਰਾਂਤੀ ਤੇ ਸਵੇਤ ਕ੍ਰਾਂਤੀ ‘ਚ ਅਹਿਮ ਭੂਮਕਾ ਤੇ ਯੁੱਧਕਾਲ ‘ਚ ਦ੍ਰਿੜਤਾ ਤੇ ਅਗਵਾਈ ਲਈ ਦੇਸ਼ ਵਾਸੀ ਉਨ੍ਹਾਂ ਨੂੰ ਸ਼ਰਧਾਪੂਰਵਕ ਯਾਦ ਕਰਦੇ ਹਨ।”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.