ਸਰਕਾਰ ਨੂੰ ਅੰਬਾਨੀ ਅੰਡਾਨੀ ਵਰਗੇ ਚਲਾ ਰਹੇ ਹਨ : ਰਾਹੁਲ ਗਾਂਧੀ
ਮੋਗਾ। ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ ਕੱਢੀ ਜਾਣ ਵਾਲੀ ਟਰੈਕਟਰ ਮਾਰਚ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਮੋਗਾ ਪਹੁੰਚ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹਰੀਸ਼ ਰਾਵਤ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਅਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹਨ। ਇੱਥੋਂ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਟਰੈਕਟਰ ਮਾਰਚ ਲਈ ਰਵਾਨਾ ਹੋਣਗੇ।
ਰਾਹੁਲ ਗਾਂਧੀ ਦੇ ਮੋਗਾ ਵਿਖੇ ਰੈਲੀ ‘ਚ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦੋਂ ਕਾਂਗਰਸ ਦੀ ਸਰਕਾਰ ਆਏਗੀ ਤਾਂ ਸਭ ਤੋਂ ਪਹਿਲਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਖ਼ਤਮ ਕਰਨਗੇ। ਰਾਹੁਲ ਗਾਂਧੀ ਨੇ ਆਖਿਆ ਕਿ ਅੱਜ ਦੇਸ਼ ਨੂੰ ਕੋਈ ਸਰਕਾਰ ਨਹੀਂ ਸਗੋਂ ਅੰਬਾਨੀ-ਅਡਾਨੀ ਵਰਗੇ ਉਦਯੋਗਪਤੀ ਚਲਾ ਰਹੇ ਹਨ, ਇਹੋ ਕਾਰਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਨੂੰ ਕਿਸਾਨਾਂ ਦਾ ਐੱਮ. ਐੱਸ. ਪੀ. ਖਤਮ ਕਰਕੇ ਸਿੱਧਾ-ਸਿੱਧਾ ਉਨ੍ਹਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.