ਸਾਡੇ ਨਾਲ ਸ਼ਾਮਲ

Follow us

26.3 C
Chandigarh
Thursday, February 26, 2026
More
    Home Breaking News ਪਟਿਆਲਾ &#8216...

    ਪਟਿਆਲਾ ‘ਚ ਰੈਲੀ ਸ਼ੁਰੂ, ਥੋੜ੍ਹੀ ਦੇਰ ‘ਚ ਰਾਹੁਲ ਗਾਂਧੀ ਟਰਾਲੀ ‘ਚ ਬਣੀ ਸਟੇਜ ਤੋਂ ਕਰਨਗੇ ਸੰਬੋਧਨ

    Rally Patiala,

    ਲਾਲ ਸਿੰਘ ਕਰ ਰਹੇ ਹਨ ਕਿਸਾਨਾਂ ਨੂੰ ਸੰਬੋਧਨ

    ਪਟਿਆਲਾ। ਪਟਿਆਲਾ ‘ਚ ਕਾਂਗਰਸ ਦੀ ਰੈਲੀ ਸ਼ੁਰੂ ਹੋ ਚੁੱਕੀ ਹੈ ਥੋੜ੍ਹੀ ਦੇਰ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ‘ਚ ਕਿਸਾਨਾਂ ਦੇ ਹੱਕ ‘ਚ ਟਰੈਕਟਰ ਰੈਲੀ ਕਰ ਰਹੇ ਹਨ। ਅੱਜ ਉਹ ਆਪਣੇ ਦੌਰੇ ਦੀ ਸਮਾਪਤੀ ਅੱਜ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਰੈਲੀ ਕਰਕੇ ਕਰਨਗੇ। ਖਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਪਟਿਆਲਾ ਰੈਲੀ ਨੂੰ ਟਰਾਲੀ ‘ਚ ਬਣੀ ਸਟੇਜ ਰਾਹੀਂ ਕਿਸਾਨਾਂ ਨੂੰ ਸੰਬੋਧਨ ਕਰਨਗੇ।

    Rally Patiala,

    ਇਸ ਸਮੇਂ ਲਾਲ ਸਿੰਘ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਬਾਰਡਰ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੱਲ੍ਹ ਉਨ੍ਹਾਂ ਸੰਗਰੂਰ, ਭਵਾਨੀਗੜ੍ਹ ਤੇ ਸਮਾਣਾ ‘ਚ ਰੈਲੀ ਕਰਕੇ ਕੇਂਦਰ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਮੋਦੀ ਸਰਕਾਰ ਨੂੰ ਭੰਡਿਆ। ਇਨ੍ਹਾਂ ਰੈਲੀਆਂ ਦੌਰਾਨ ਉਨ੍ਹਾਂ ਦਾ ਨਾਲ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਸਮੇਤ ਕਈ ਵੱਡੇ ਆਗੂ ਨਾਲ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.