ਦੇਸ਼ ‘ਚ 8,833 ਤੋਂ ਘੱਟ ਕੇ 8,93,529 ਰਹਿ ਗਏ ਕੋਰੋਨਾ ਦੇ ਸਰਗਰਮ ਮਾਮਲੇ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ‘ਚ ਗਿਰਾਵਟ ਜਾਰੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 8,833 ਮਾਮਲੇ ਘੱਟ ਹੋਏ , ਜਿਸ ਨਾਲ ਇਹ ਗਿਣਤੀ 8,93,592 ਰਹਿ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 78,365 ਮਰੀਜ਼ ਠੀਕ ਹੋਏ ਹਨ ਤੇ ਇਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦਿੱਤੀ ਗਈ ਹੈ। ਇਸ ਤੋਂ ਬਾਅਦ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 59,06,069 ਹੋ ਗਈ ਹੈ। ਇਸ ਦੌਰਾਨ 70,496 ਨਵੇਂ ਮਾਮਲੇ ਮਿਲੇ ਹਨ ਜਿਨ੍ਹਾਂ ਨੂੰ ਮਿਲਾ ਕੇ ਕੁੱਲ ਅੰਕੜਾ 69,06,152 ਹੋ ਗਿਆ ਹੈ। ਦੇਸ਼ ‘ਚ ਪਿਛਲੇ ਐਤਵਾਰ ਤੋਂ ਸਰਗਰਮ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 964 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ‘ਚ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 1,06,490 ਹੋ ਗਿਆ ਹੈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 8,93,582 ਹੈ। ਦੇਸ਼ ‘ਚ ਇਸ ਸਮੇਂ ਸਰਗਰਮ ਮਾਮਲਿਆਂ 12.94 ਫੀਸਦੀ, ਠੀਕ ਹੋਣ ਵਾਲਿਆਂ ਦੀ ਦਰ 85.52 ਫੀਸਦੀ ਤੇ ਮ੍ਰਿਤਕ ਦਰ 1.54 ਫੀਸਦੀ ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.