ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਸਵਾਨ ਨੂੰ ਦਿੱਤੀ ਸ਼ਰਧਾਂਜਲੀ

Paswan

ਪਾਸਵਾਨ ਦੀ ਮ੍ਰਿਤਕ ਦੇਹ ਦਿੱਲੀ ‘ਚ ਉਨ੍ਹਾਂ ਦੇ ਸਰਕਾਰੀ ਘਰ ‘ਤੇ ਅੰਤਿਮ ਦਰਸ਼ਨਾਂ ਲਈ ਰੱਖੀ

ਨਵੀਂ ਦਿੱਲੀ। ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੀ ਮ੍ਰਿਤਕ ਦੇਹ ਅੱਜ ਸਵੇਰੇ ਕਰੀਬ 9.30 ਵਜੇ ਏਮਸ ਤੋਂ ਉਨ੍ਹਾਂ ਦੇ 12 ਜਨਪਥ ਸਥਿਤ ਸਰਕਾਰੀ ਘਰ ਲਿਆਂਦੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪਾਸਵਾਨ ਨੂੰ ਸ਼ਰਧਾਂਜਲੀ ਦਿੱਤੀ।

ਸ਼ਾਮ 3 ਵਜੇ ਪਾਸਵਾਨ ਦੀ ਮ੍ਰਿਤਕ ਦੇਹ ਜਹਾਜ਼ ਰਾਹੀਂ ਪਟਨਾ ਲਿਆਂਦੀ ਜਾਵੇਗੀ। ਉੱਥੇ ਦਫ਼ਤਰ ‘ਚ ਵੀ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸ਼ਨਿੱਚਰਵਾਰ ਨੂੰ ਪਟਨਾ ਦੇ ਦੀਘਾ ਘਾਟ ‘ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.