ਅਮਰਿੰਦਰ ਸਿੰਘ ਨੇ ਕੀਤਾ ਹੋਇਆ ਐ ਕਿਸਾਨਾਂ ਨੂੰ ਵਾਅਦਾ, 19 ਅਕਤੂਬਰ ਤੋਂ ਬਾਅਦ ਸੱਦਿਆ ਜਾ ਸਕਦੈ ਸੈਸ਼ਨ
ਚੰਡੀਗੜ, (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਦੀ ਮੀਟਿੰਗ 14 ਅਕਤੂਬਰ ਨੂੰ ਸੱਦ ਲਈ ਹੈ, ਜਿਥੇ ਕਿ ਕਿਸਾਨੀ ਬਿੱਲਾਂ ਨੂੰ ਰੱਦ ਕਰਨ ਸਬੰਧੀ ਵਿਸ਼ੇਸ਼ ਸੈਸ਼ਨ ਸੱਦਣ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ। ਕਿਸਾਨਾਂ ਦੀ 30 ਜਥੇਬੰਦੀਆਂ ਵਲੋਂ ਵੱਡੇ ਪੱਧਰ ਪੰਜਾਬ ਸਰਕਾਰ ‘ਤੇ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨੀਂ ਹਫ਼ਤੇ ਪਰ ਦਾ ਅਲਟੀਮੇਟਮ ਵੀ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਸੀ। ਜਿਸ ਨੂੰ ਦੇਖਦੇ ਹੋਏ ਅਮਰਿੰਦਰ ਸਿੰਘ ਵਲੋਂ ਕੈਬਨਿਟ ਨੂੰ ਸੱਦਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਕੈਬਨਿਟ ਮੀਟਿੰਗ ਵਿੱਚ ਹੁਣ ਤੱਕ ਇੱਕੋ ਇਕ ਹੀ ਮੁੱਦਾ ਹੈ ਕਿ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ ਕਦੋਂ ਸੱਦਿਆ ਜਾਵੇ। ਇਸ ਸਬੰਧੀ ਫੈਸਲਾ 14 ਅਕਤੂਬਰ ਦੀ ਮੀਟਿੰਗ ਵਿੱਚ ਕੀਤਾ ਜਾਏਗਾ ਅਤੇ 19 ਅਕਤੂਬਰ ਤੋਂ ਬਾਅਦ ਦੀ ਤਾਰੀਖ਼ ਤੈਅ ਕੀਤੀ ਜਾ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.