ਦੇਸ਼ ‘ਚ ਕਰੀਬ 59.90 ਲੱਖ ਕੋਰੋਨਾ ਮਰੀਜ਼ ਹੋਏ ਠੀਕ

Corona Active

73,272 ਕੋਰੋਨਾ ਦੇ ਨਵੇਂ ਮਰੀਜ਼ ਮਿਲੇ

ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਤੋਂ ਪੀੜਤ 82,753 ਮਰੀਜ਼ ਠੀਕ ਹੋਏ ਹਨ ਜਿਸ ਤੋਂ ਬਾਅਦ ਸਰਗਰਮ ਮਾਮਲੇ 10,407 ਤੋਂ ਘੱਟ ਹੋ ਕੇ 8,83,185 ‘ਤੇ ਆ ਗਏ ਹਨ।

Corona India

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 82,753 ਮਰੀਜ਼ ਠੀਕ ਹੋਏ ਹਨ ਤੇ ਇਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ‘ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 59,88,823 ਹੋ ਗਈ ਹੈ। ਇਸ ਦੌਰਾਨ 73,272 ਕੋਰੋਨਾ ਦੇ ਨਵੇਂ ਮਰੀਜ਼ ਮਿਲੇ ਹਨ ਜਿਨ੍ਹਾਂ ਨੂੰ ਮਿਲਾ ਕੇ ਮਰੀਜ਼ਾਂ ਦਾ ਕੁੱਲ ਅੰਕੜਾ 69,79,424 ਹੋ ਗਿਆ ਹੈ।

ਦੇਸ਼ ‘ਚ ਪਿਛਲੇ ਐਤਵਾਰ ਤੋਂ ਸਰਗਰਮ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ‘ਚ 926 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ‘ਚ ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵਧ ਕੇ 1,07,416 ਹੋ ਗਿਆ ਹੈ। ਵਰਤਮਾਨ ‘ਚ ਕੋਰੋਨਾ ਦੇ ਸਰਗਰਮ ਮਾਮਲੇ 8,93,592 ਹਨ। ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਫੀਸਦੀ 12.85, ਠੀਕ ਹੋਣ ਵਾਲਿਆਂ ਦੀ ਦਰ 85.81 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.54 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.