ਦੇਸ਼ ‘ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਵਾਲਿਆਂ ਦਾ ਅੰਕੜਾ 60 ਲੱਖ ਤੋਂ ਪਾਰ

Corona India

74,383 ਕੋਰੋਨਾ ਦੇ ਨਵੇਂ ਮਰੀਜ਼ ਮਿਲੇ
24 ਘੰਟਿਆਂ ‘ਚ 918 ਮਰੀਜ਼ਾਂ ਦੀ ਹੋਈ ਮੌਤਾਂ

ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਤੋਂ ਪੀੜਤ 89,154 ਮਰੀਜ਼ ਠੀਕ ਹੋਏ ਹਨ ਜਿਸ ਨਾਲ ਦੇਸ਼ ‘ਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਵਾਲਿਆਂ ਦੀ ਗਿਣਤੀ 60 ਲੱਖ ਤੋਂ ਪਾਰ ਪਹੁੰਚ ਗਈ ਹੈ।

Corona India

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 89,154 ਮਰੀਜ਼ ਠੀਕ (corona patients) ਹੋਏ ਹਨ ਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਦੇਸ਼ ‘ਚ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ ਵਧ ਕੇ 60,77,976 ਹੋ ਗਈ ਹੈ। ਇਸ ਦੌਰਾਨ 74,383 ਹੋਰ ਵਿਅਕਤੀਆਂ ਦੇ ਕੋਵਿਡ-19 ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਦੇਸ਼ ‘ਚ ਕੋਰੋਨਾ ਦਾ ਅੰਕੜਾ 70,53,807 ਹੋ ਗਿਆ ਹੈ। ਦੇਸ਼ ‘ਚ ਪਿਛਲੇ ਐਤਵਾਰ ਤੋਂ ਸਰਗਰਮ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ‘ਚ 918 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਦੇਸ਼ ‘ਚ ਇਸ ਮਹਾਂਮਾਰੀ ਨਾਲ ਹੋਣ ਵਾਲਾ ਮੌਤਾਂ ਦਾ ਅੰਕੜਾ ਵਧ ਕੇ 1,08,334 ਹੋ ਗਿਆ ਹੈ। ਵਰਤਮਾਨ ‘ਚ ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲੇ 8,67,796 ਹਨ। ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਫੀਸਦੀ 12.85, ਠੀਕ ਹੋਣ ਵਾਲਿਆਂ ਦਾ ਫੀਸਦੀ 85.81 ਤੇ ਮ੍ਰਿਤਕ ਦਰ 1.54 ਫੀਸਦੀ ਹੈ।

  • ਦੇਸ਼ ‘ਚ ਕੋਰੋਨਾ ਦਾ ਅੰਕੜਾ 70,53,807
  • ਦੇਸ਼ ‘ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦਾ ਫੀਸਦੀ 12.85
  • ਠੀਕ ਹੋਣ ਵਾਲਿਆਂ ਦਾ ਫੀਸਦੀ 85.81
  • ਮ੍ਰਿਤਕ ਦਰ 1.54 ਫੀਸਦੀ
  • ਮਹਾਂਮਾਰੀ ਨਾਲ ਹੋਣ ਵਾਲਾ ਮੌਤਾਂ ਦਾ ਅੰਕੜਾ ਵਧ ਕੇ 1,08,334

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.