ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home ਇੱਕ ਨਜ਼ਰ ਸਤੰਬਰ 2020 ਦੌ...

    ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

    ਵਾਧਾ ਦਰ 8.23 ਫੀਸਦੀ ਰਹੀ

    ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।

    ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ। ਇਸ ਤਰਾਂ 31 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫੀਸਦੀ ਬਣਦਾ ਹੈ।

    ਇਸ ਤਰਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰਾਂ ਅਪਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ। ਉਨਾਂ ਅੱਗੇ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਨਾਲੋਂ 4 ਫੀਸਦੀ ਜ਼ਿਆਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.