ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਨਾਲ ਮੀਟਿੰਗ ‘ਚ ਤਿੰਨ ਖੇਤੀ ਕਾਨੂੰਨਾਂ ‘ਤੇ ਕਰ ਰਹੇ ਹਨ ਚਰਚਾ
ਚੰਡੀਗੜ੍ਹ। ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਸ਼ੁਰੂ ਹੋ ਚੁੱਕੀ ਹੈ। ਕਿਸਾਨ ਜਥੇਬੰਦੀਆਂ ਅੱਜ ਸਵੇਰੇ ਹੀ ਦਿੱਲੀ ਲਈ ਰਵਾਨਾ ਹੋਈਆਂ ਸਨ। ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਮੀਟਿੰਗ ‘ਚ ਖੇਤੀ ਕਾਨੂੰਨਾਂ ਸਬੰਧੀ ਵਿਚਾਰ ਵਟਾਂਦਰਾ ਕਰ ਰਹੀਆਂ ਹਨ ਤੇ ਸਰਕਾਰ ‘ਤੇ ਦਬਾਅ ਬਣਾ ਰਹੀਆਂ ਹਨ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਜ਼ਿਕਰਯੋਗ ਹੈ ਕਿ ਕੱਲ੍ਹ ਹੋਈ ਮੀਟਿੰਗ ‘ਚ 29 ਕਿਸਾਨ ਜਥੇਬੰਦੀਆ ਨੇ ਕੇਂਦਰ ਨਾਲ ਮੀਟਿੰਗ ‘ਚ ਹਿੱਸਾ ਲੈਣ ਦਾ ਫੈਸਲਾ ਲਿਆ ਸੀ। ਕੇਂਦਰ ਨਾਲ ਗੱਲਬਾਤ ਲਈ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਇਸ ਮੀਟਿੰਗ ਵਿੱਚ ਭਾਗ ਲੈਣ ਤੋਂ ਬਾਅਦ 15 ਅਕਤੂਬਰ ਨੂੰ ਮੁੜ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਦਿੱਲੀ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਦੀ ਰਣਨੀਤੀ ਤੈਅ ਕੀਤੀ ਜਾਏਗੀ। ਪਿਛਲੀ ਚਿੱਠੀ ਦੀ ਸ਼ਬਦਾਵਲੀ ‘ਤੇ ਇਤਰਾਜ਼ ਹੋਣ ਕਰਕੇ ਉਹ ਮੀਟਿੰਗ ਵਿੱਚ ਭਾਗ ਲੈਣ ਨਹੀਂ ਗਏ ਸਨ, ਜਦੋਂ ਕਿ ਇਸ ਵਾਰ ਚਿੱਠੀ ਵਿੱਚ ਲਿਖਿਆ ਹੋਇਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ, ਜਿਸ ਕਾਰਨ ਉਹ ਗੱਲਬਾਤ ਕਰਨ ਲਈ ਦਿੱਲੀ ਜਾਣ ਲਈ ਤਿਆਰ ਹਨ ਪਰ ਪੰਜਾਬ ਵਿੱਚ ਜਿਸ ਤਰੀਕੇ ਨਾਲ ਅੰਦੋਲਨ ਪਹਿਲਾਂ ਤੋਂ ਚੱਲ ਰਿਹਾ ਹੈ, ਉਹ ਉਸੇ ਤਰੀਕੇ ਨਾਲ ਹੀ ਚੱਲਦਾ ਰਹੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.