ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵਾਧਾ
ਨਵੀਂ ਦਿੱਲੀ। ਵਿਸ਼ਵ ਮਹਾਂਮਾਰੀ ਕੋਰੋਨਾ ਦੇ ਦੇ ਮਾਮਲਿਆਂ ‘ਚ ਦੁਨੀਆ ਭਰ ‘ਚ ਪਹਿਲੇ ਸਥਾਨ ‘ਤੇ ਅਮਰੀਕਾ ਤੋਂ ਸਿਰਫ਼ ਛੇ ਲੱਖ ਦੀ ਗਿਣਤੀ ‘ਚ ਪਿੱਛੇ ਰਹਿ ਗਏ ਭਾਰਤ ‘ਚ ਕੋਰੋਨਾ ਦਾ ਅੰਕੜਾ 73 ਲੱਖ ਤੋਂ ਪਾਰ ਹੋ ਗਿਆ ਹੈ। ਹਾਲਾਂਕਿ ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਹੁਣ ਤੱਕ 63.83 ਲੱਖ ਲੋਕ ਕੋਰੋਨਾ ਦੀ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ‘ਚ 81,514 ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੇਸ਼ ‘ਚ ਹੁਣ ਤੱਕ 63,83,441 ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ ਹੈ। ਇਸ ਦੌਰਾਨ 67,708 ਨਵੇਂ ਕੋਰੋਨਾ ਮਿਲਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 73,07,097 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 680 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ ਜਿਨ੍ਹਾਂ ਨੂੰ ਮਿਲਾ ਕੇ ਮੌਤਾਂ ਦਾ ਕੁੱਲ ਅੰਕੜਾ 1,11,266 ਹੋ ਗਿਆ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਕਮੀ ਆਉਣ ਕਾਰਨ ਸਰਗਰਮ ਮਾਮਲੇ 14,486 ਘੱਟ ਕੇ 8,12,390 ਹੋ ਗਏ ਹਨ। ਦੇਸ਼ ‘ਚ ਹਾਲੇ ਸਰਗਰਮ ਮਾਮਲੇ 11.12 ਫੀਸਦੀ, ਠੀਕ ਹੋਣ ਵਾਲਿਆਂ ਦੀ ਦਰ 87.36 ਫੀਸਦੀ ਤੇ ਮ੍ਰਿਤਕ ਦਰ 1.52 ਫੀਸਦੀ ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.