70,806 ਕੋਰੋਨਾ ਦੇ ਮਰੀਜ਼ ਠੀਕ ਹੋਏ
62,212 ਕੋਰੋਨਾ ਦੇ ਨਵੇਂ ਮਾਮਲੇ ਮਿਲੇ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਹੋ ਰਹੇ ਵਾਧੇ ਨਾਲ ਸਰਗਰਮ ਮਾਮਲਿਆਂ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ ਤੇ ਇਨ੍ਹਾਂ ਦੀ ਗਿਣਤੀ ਅੱਠ ਲੱਖ ਤੋਂ ਹੇਠਾਂ ਆ ਗਈ ਹੈ।
ਕਰੀਬ ਇੱਕ ਮਹੀਨਾ ਪਹਿਲਾਂ ਸਰਗਰਮ ਮਾਮਲੇ 10 ਲੱਖ ਤੋਂ ਉੱਪਰ ਸਨ। ਇਸ ਤੋਂ ਬਾਅਦ ਇਨ੍ਹਾਂ ‘ਚ ਗਿਰਾਵਟ ਦਾ ਦੌਰ ਜਾਰੀ ਹੈ ਤੇ ਹੁਣ ਕੁੱਲ ਕੋਰੋਨਾ ਦੇ ਮਾਮਲਿਆਂ ਦੇ ਮੁਕਾਬਲੇ ਸਰਗਰਮ ਮਾਮਲੇ 10.70 ਫੀਸਦੀ ਰਹਿ ਗਏ ਹਨ। ਕੋਰੋਨਾ ਨੂੰ ਹਰਾਉਣ ਦੇਣ ਵਾਲਿਆਂ ਦੀ ਦਰ 88 ਫੀਸਦੀ ਨੇੜੇ ਪਹੁੰਚ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 70,806 ਕੋਰੋਨਾ ਦੇ ਮਰੀਜ਼ ਠੀਕ ਹੋਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ।
ਦੇਸ਼ ‘ਚ ਹੁਣ ਤੱਕ 65.24 ਲੱਖ ਮਰੀਜ਼ ਠੀਕ ਹੋ ਚੁੱਕੇ ਹਨ ਤੇ ਨਵੇਂ ਮਾਮਲਿਆਂ ‘ਚ ਕਮੀ ਆਉਣ ਨਾਲ ਸਰਗਰਮ ਮਾਮਲੇ 9441 ਘੱਟ ਕੇ 7.95 ਲੱਖ ਹੋ ਗਏ। ਇਸ ਮਿਆਦ ‘ਚ 62,212 ਕੋਰੋਨਾ ਦੇ ਨਵੇਂ ਮਾਮਲੇ ਮਿਲਣ ਤੋਂ ਬਾਅਦ ਇਨ੍ਹਾਂ ਦਾ ਅੰਕੜਾ 74.32 ਲੱਖ ਹੋ ਗਿਆ ਹੈ ਜਦੋਂਕਿ 837 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਕੁੱਲ ਅੰਕੜਾ 1.13 ਲੱਖ ਹੋ ਗਿਆ ਹੈ। ਦੇਸ਼ ‘ਚ ਮ੍ਰਿਤਕ ਦਰ ਹਾਲੇ 1.52 ਫੀਸਦੀ ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.