ਇਜਲਾਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਦਿੱਤੀਆਂ ਸ਼ਰਧਾਂਜਲੀ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਇੱਕ ਘੰਟੇ ਲਈ ਮੁਲਤਵੀਂ ਕਰ ਦਿੱਤਾ ਗਿਆ। ਹੁਣ ਪੰਜਾਬ ਵਿਧਾਨ ਸਭਾ ਦੀ ਅੱਗੇ ਦੀ ਕਾਰਵਾਈ ਇੱਕ ਘੰਟੇ ਬਾਅਦ ‘ਚ ਸ਼ੁਰੂ ਹੋਵੋਗੀ ਜਿਸ ‘ਚ ਖੇਤੀ ਕਾਨੂੰਨਾਂ ਖਿਲਾਫ਼ ਚਰਚਾ ਹੋਵੇਗੀ।
ਇਸ ਤੋਂ ਪਹਿਲਾਂ ਅੱਜ ਦੇ ਇਜਲਾਸ ਦੌਰਾਨ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਵਿੱਛੜੀਆਂ ਰੂਹਾਂ ਲਈ ਇਸ ਦੌਰਾਨ 2 ਮਿੰਟਾਂ ਦਾ ਮੌਨ ਵੀ ਰੱਖਿਆ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀਂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਪਹਿਲਾਂ ਇੱਕ ਰੋਜ਼ਾ ਇਜਲਾਸ ਸੱਦਿਆ ਗਿਆ ਸੀ ਪਰ ਬਾਅਦ ‘ਚ ਇਸ ਦਾ ਸਮਾਂ ਦੋ ਦਿਨ ਕਰ ਦਿੱਤਾ ਹੈ। ਇਸ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਖਿਲਾਫ਼ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.