ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਥਾਂ ਅਸਤੀਫਾ ਦੇਣ ਤਿਆਰ, ਜੇਬ ‘ਚ ਰਖਦਾ ਹਾਂ ਅਸਤੀਫ਼ਾ : ਅਮਰਿੰਦਰ ਸਿੰਘ

ਕਿਸਾਨਾਂ ਨੂੰ ਰੇਲ ਪਟੜੀਆਂ ਖ਼ਾਲੀ ਕਰਨ ਦੀ ਅਪੀਲ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਦੀ ਬਰਖ਼ਾਸਤਗੀ ਸਾਹਮਣਾ ਕਰਨ ਲਈ ਵੀ ਤਿਆਰ ਹਨ। ਇਸ ਮੌਕੇ ਉਨਾਂ ਨੇ ਇਨਾਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜਾ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਅਤੇ ਰੋਜ਼ੀ-ਰੋਟੀ ‘ਤੇ ਲੱਤ ਵੱਜਣ ਦੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ।

ਮੁੱਖ ਮੰਤਰੀ ਨੇ ਕਿਹਾ,”ਮੈਂ ਅਸਤੀਫਾ ਦੇਣ ਤੋਂ ਨਹੀਂ ਡਰਦਾ। ਮੈਨੂੰ ਆਪਣੀ ਸਰਕਾਰ ਦੇ ਬਰਖ਼ਾਸਤ ਹੋ ਜਾਣ ਦਾ ਵੀ ਡਰ ਨਹੀਂ। ਪਰ ਮੈਂ ਕਿਸਾਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕਣ ਜਾਂ ਬਰਬਾਦ ਹੋਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗਾ।” ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਪ੍ਰੇਸ਼ਨ ਬਲਿਊ ਸਟਾਰ ਦੇ ਸਮੇਂ ਸਿੱਖ ਸਿਧਾਂਤਾਂ ਉਪਰ ਹੋਏ ਹਮਲੇ ਨੂੰ ਸਮਰਥਨ ਜਾਂ ਪ੍ਰਵਾਨ ਕਰਨ ਦੀ ਬਜਾਏ ਉਨਾਂ ਨੇ ਅਸਤੀਫਾ ਦੇਣ ਦਾ ਰਾਹ ਹੀ ਚੁਣਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.