ਪੂਰੇ ਪੰਜਾਬ ਨੂੰ ਬੇਵਕੂਫ਼ ਬਣਾ ਰਹੀ ਹੈ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ

Harpal Singh Cheema

ਪੰਜਾਬ ਸਰਕਾਰ ਦੇ ਕਾਨੂੰਨ ‘ਤੇ ‘ਆਪ’ ਨੇ ਉਠਾਏ ਸਵਾਲ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਲਵਾਰ ਨੂੰ ਪਾਸ ਕੀਤੇ ਖੇਤੀ ਨਾਲ ਸੰਬੰਧਿਤ ਕਾਨੂੰਨਾਂ ਉੱਤੇ ਡੂੰਘੇ ਖ਼ਦਸ਼ੇ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਪੂਰੇ ਪੰਜਾਬ ਨੂੰ ਬੇਵਕੂਫ਼ ਬਣਾ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਦੇਰ ਸ਼ਾਮੀ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਵੱਲੋਂ ਪ੍ਰਗਟ ਕੀਤੇ ਜਾ ਰਹੇ ਸ਼ੰਕੇ ਰਾਹੀਂ ਸਾਬਤ ਹੁੰਦੇ ਜਾਪ ਰਹੇ ਹਨ। ਉਨਾਂ ਕਿਹਾ, ”ਅੱਜ ਮਾਨਯੋਗ ਰਾਜਪਾਲ ਪੰਜਾਬ ਨੂੰ ਮਿਲਣ ਉਪਰੰਤ ਅਸੀਂ ਕਈ ਕਿਸਾਨ ਆਗੂਆਂ, ਕਾਨੂੰਨੀ ਮਾਹਿਰਾਂ ਅਤੇ ਬੁੱਧੀਜੀਵੀਆਂ ਨਾਲ ਇਨਾਂ ਕਾਨੂੰਨਾਂ ਬਾਰੇ ਰਾਏ ਲਈ ਹੈ, ਕਿਉਂਕਿ ਵਿਧਾਨ ਸਭਾ ‘ਚ ਐਨ ਮੌਕੇ ‘ਤੇ ਮੇਜ਼ ਉੱਤੇ ਰੱਖੇ ਇਨਾਂ ਬਿੱਲਾਂ ਨੂੰ ਚੰਗੀ ਤਰਾਂ ਘੋਖੇ ਜਾਣ ਦਾ ਕਿਸੇ ਕੋਲ ਵੀ ਸਮਾਂ ਨਹੀਂ ਸੀ।

ਮੁੱਖ ਮੰਤਰੀ ਕਹਿੰਦੇ ਹਨ ਕਿ ਵਿਧਾਨ ਸਭਾ ‘ਚ ਇਹ ਕਾਨੂੰਨ ਪਾਸ ਹੋਣ ਨਾਲ ਕੇਂਦਰ ਦੇ ਤਿੰਨੇ ਕਿਸਾਨ ਵਿਰੋਧੀ ਕਾਨੂੰਨ ਪੰਜਾਬ ‘ਚ ਲਾਗੂ ਨਹੀਂ ਹੋਣਗੇ।” ਚੀਮਾ ਨੇ ਸਵਾਲ ਉਠਾਇਆ ਕਿ ਕੀ ਕੋਈ ਰਾਜ ਸਰਕਾਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ  ਕੈਂਸਲ ਕਰ ਸਕਦੀ ਹੈ? ਜੇਕਰ ਨਹੀਂ ਤਾਂ ਅਮਰਿੰਦਰ ਸਿੰਘ ਨੇ ਬੇਵਕੂਫ਼ ਬਣਾਇਆ ਹੈ।

Harpal Singh Cheema

ਚੀਮਾ ਮੁਤਾਬਿਕ ਅੱਜ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਸਿਰਫ਼ ਇੱਕ ਕਾਨੂੰਨ ਚਾਹੀਦਾ ਹੈ, ਕਿਉਂਕਿ ਕੇਂਦਰ ਸਰਕਾਰ ਐਮਐਸਪੀ ਉੱਤੇ ਯਕੀਨਨ ਖ਼ਰੀਦ ਤੋਂ ਭੱਜ ਰਹੀ ਹੈ। ਇਸ ਲਈ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨੀ ਦਾਇਰੇ ਤਹਿਤ ਇਹ ਯਕੀਨੀ ਬਣਾਵੇ ਕਿ ਪ੍ਰਾਈਵੇਟ ਖ਼ਰੀਦਦਾਰ ਐਮਐਸਪੀ ‘ਤੇ ਖ਼ਰੀਦ ਨਾ ਕੀਤੇ ਜਾਣ ਦੀ ਸੂਰਤ ‘ਚ ਪੰਜਾਬ ਸਰਕਾਰ ਐਮਐਸਪੀ ਤੇ ਸਰਕਾਰੀ ਖ਼ਰੀਦ ਕਰੇਗੀ।
ਚੀਮਾ ਨੇ ਕਿਹਾ ਕਿ ਕੈਪਟਨ ਨੇ ਪਹਿਲਾਂ ਵੀ ਪਾਣੀਆਂ ਬਾਰੇ ਸਮਝੌਤੇ ਰੱਦ ਕਰਨ ਦੇ ਨਾਂ ‘ਤੇ ਪੰਜਾਬ ਅਤੇ ਪੰਜਾਬੀਆਂ ਨੂੰ ਬੇਵਕੂਫ਼ ਬਣਾਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.