ਵਿਸ਼ੇਸ਼ ਇਜਲਾਸ : ਅਕਾਲੀ ਦਲ ਨੇ ਕੀਤਾ ਧਰਮਸੋਤ ਖਿਲਾਫ਼ ਪ੍ਰਦਰਸ਼ਨ
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਦੌਰਾਨ 2 ਬਿੱਲ ਪਾਸ ਕੀਤੇ ਗਏ ਹਨ। ਇਨ੍ਹਾਂ ‘ਚੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੇਸ਼ ‘ਦਿ ਪੰਜਾਬ ਭੌਂਦੇਦਾਰ, ਬੂਟੇਮਾਰ, ਦੋਹਲੀਦਾਰ, ਇੰਸਾਰ ਮਿਆਦੀ, ਮੁਕਰਰਾੜੀਧਾਰ, ਮੁੰਧੀਮਾਰ, ਪਨਾਹੀ ਕਾਦੀਮ, ਸੌਂਜੀਦਾਰ ਜਾਂ ਤਰੱੜਧਕਾਰ (ਮਾਲਕਾਨਾ ਅਧਿਕਾਰ ਦੇਣ) ਸਬੰਧੀ ਬਿੱਲ-2020 ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਪੰਜਾਬ ਵਿਜੀਲੈਂਸ ਕਮਿਸ਼ਨ ਬਿੱਲ ਪਾਸ ਹੋ ਚੁੱਕੇ ਹਨ।
ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਦੇ ਵਿਧਾਇਕ ਧਰਮਸੋਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.