ਡੇਰਾ ਸ਼ਰਧਾਲੂਆਂ ਨੇ ਜਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ‘ਚ ਆਰਥਿਕ ਮੱਦਦ ਕੀਤੀ

ਡੇਰਾ ਸ਼ਰਧਾਲੂਆਂ ਨੇ ਜਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ‘ਚ ਆਰਥਿਕ ਮੱਦਦ ਕੀਤੀ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ)। ਸਮਾਜ ਭਲਾਈ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਣਾ ਤੇ ਰਹਿਮਤ ਨਾਲ 134 ਮਾਨਵਤਾ ਭਲਾਈ ਦੇ ਕਾਰਜ ਵਿਸ਼ਵ ਭਰ ਵਿੱਚ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਬਲਾਕ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਚੋਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਸਮੂਹ ਸਾਧ-ਸੰਗਤ ਸ਼ਿਮਲਾਪੁਰੀ ਦੇ ਸਹਿਯੋਗ ਨਾਲ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਿੱਚ ਆਰਥਿਕ ਸਹਾਇਤਾ ਦੇ ਕੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ।

ਇਸ ਮੌਕੇ 25ਮੈਂਬਰ ਪੂਰਨਚੰਦ ਇੰਸਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਮਲਾਪੁਰੀ ਇਲਾਕੇ ਦੇ ਸਤਿਗੁਰੂ ਨਗਰ ਦੇ ਵਸਨੀਕ ਕੇਲਾਸ਼ ਚੰਦ ਦੇ ਪਰਿਵਾਰ ਦੀ ਆਰਥਿਕ ਸਥਿਤੀ ਬਹੁਤ ਚੰਗੀ ਨਹੀ ਹੈ,ਜਿਸ ਕਰਕੇ ਸਾਧ-ਸੰਗਤ ਵੱਲੋਂ ਉਨ੍ਹਾਂ ਦੀ ਬੇਟੀ ਦੇ ਵਿਆਹ ਮੌਕੇ ਕੁਝ ਜ਼ਰੂਰੀ ਸਮਾਨ ‘ਤੇ ਹੋਰ ਆਰਥਿਕ ਸਹਾਇਤਾ ਦਿੱਤੀ ਗਈ। ਇਸ ਮੌਕੇ ‘ਤੇ 25ਮੈਂਬਰ ਪੂਰਨਚੰਦ ਇੰਸਾਂ, ਸੁਜਾਨ ਭੈਣ ਸੁਮਨ ਇੰਸਾਂ, ਭੈਣ ਕਿਰਨ ਇੰਸਾਂ, ਭੈਣ ਜਗਤਾਰ ਕੌਰ ਇੰਸਾਂ ਆਦਿ ਹੋਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.