43,893 ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ ਤੇ ਇਹ ਫਿਰ ਤੋਂ 40 ਹਜ਼ਾਰ ਤੋਂ ਪਾਰ ਪਹੁੰਚ ਗਏ ਤੇ ਇੱਕ ਦਿਨ ‘ਚ ਹੋਣ ਵਾਲੀ ਮ੍ਰਿਤਕ ਦੀ ਗਿਣਤੀ ਵੀ 500 ਤੋਂ ਪਾਰ ਹੋ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਨਵੇਂ ਮਾਮਲੇ 43,893 ਨਵੇਂ ਮਾਮਲੇ ਸਾਹਮਣੇ ਆਏ ਜਦੋਂਕਿ ਇੱਕ ਦਿਨ ਪਹਿਲਾਂ ਇਨ੍ਹਾਂ ਦੀ ਗਿਣਤੀ 36,470 ਸੀ। ਇਸ ਦੌਰਾਨ 58,439 ਵਿਅਕਤੀਆਂ ਨੇ ਇਸ ਮਹਾਂਮਾਰੀ ਨੂੰ ਹਰਾਇਆ। ਇਸ ਨਾਲ ਸਰਗਰਮ ਮਾਮਲਿਆਂ 15,054 ਘੱਟ ਕੇ 6,10,803 ਰਹਿ ਗਏ ਹਨ। ਇਸ ਦੌਰਾਨ 508 ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ 20 ਹਜ਼ਾਰ ਤੋਂ ਵੱਧ ਹੋ ਗਿਆ ਹੈ। ਕੋਰੋਨਾ ਨਾਲ ਹੁਣ ਤੱਕ 79,90 ਲੱਖ ਲੋਕ ਪੀੜਤ ਹੋਏ ਹਨ ਜਿਨ੍ਹਾਂ ‘ਚੋਂ 72.59 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 90.85 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ 7.64 ਫੀਸਦੀ ਰਹਿ ਗਈ ਹੈ ਜਦੋਂਕਿ ਮ੍ਰਿਤਕ ਦਰ 1.50 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.