ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਮਾਨਸਿਕ ਪ੍ਰੇਸ਼ਾ...

    ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

    ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵੱਲੋਂ ਖੁਦਕੁਸ਼ੀ

    ਬਰਨਾਲਾ, (ਜਸਵੀਰ ਸਿੰਘ ਗਹਿਲ) ਜਿਲ੍ਹੇ ਦੇ ਪਿੰਡ ਗੁਰਮ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਮਾਨਸਿਕ ਪ੍ਰੇਸ਼ਾਨੀ ਤੇ ਚਲਦਿਆ ਕੋਈ ਜ਼ਹਿਰੀਲੀ ਚੀਜ ਨਿਗਲ ਕੇ ਖੁਦਕਸ਼ੀ ਕਰ ਲਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਦੇ ਪੁੱਤਰ ਪਰਗਟ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਜਦੋਂ ਉਹਨਾਂ ਦੇ ਘਰ ਕੋਈ ਮੌਜੂਦ ਨਹੀਂ ਸੀ ਤਾਂ ਉਨ੍ਹਾਂ ਦੇ ਪਿਤਾ ਮਿੱਠੂ ਸਿੰਘ (65) ਪੁੱਤਰ ਮੱਲ ਸਿੰਘ ਵਾਸੀ ਗੁਰਮ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ ਸੀ ਜਿਸ ਸਬੰਧੀ ਉਸ ਨੇ ਘਰ ਆਉਣ ਤੇ ਦੱਸਿਆ ਜਿਸ ਨੂੰ ਉਹਨਾਂ ਤੁਰੰਤ ਸੇਰਪੁਰ ਦੇ ਕਿਸੇ ਨਿੱਜੀ ਹਸਪਤਾਲ ਭਰਤੀ ਕਰਵਾਇਆ,ਜਿੱਥੇ ਉਹਨਾਂ ਦੀ ਸਿਹਤ ਵਿਗੜ ਕਾਰਨ ਅੱਗੇ ਇਲਾਜ਼ ਲਈ ਸੰਗਰੂਰ ਲਈ ਲਿਜਾਇਆ ਜਾ ਰਿਹਾ ਸੀ ਉਹਨਾਂ ਨੇ ਰਸ਼ਤੇ ‘ਚ ਹੀ ਦਮ ਤੋੜ ਦਿੱਤਾ

    ਉਸ ਨੇ ਦੱਸਿਆ ਕਿ ਉਸ ਦਾ ਪਿਤਾ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸਾਨ ਰਹਿੰਦਾ ਸੀ ਇਸ ਸਬੰਧੀ ਐਸਐਚਓ ਠੁੱਲੀਵਾਲ ਗੁਰਤਾਰ ਸਿੰਘ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਪਰਿਵਾਰ ਵੱਲੋਂ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸਾਨੀ ਕਾਰਨ ਮਿੱਠੂ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਸਬੰਧੀ ਪੁਲਿਸ ਕੋਲ ਬਿਆਨ ਦਰਜ਼ ਕਰਵਾਏ ਗਏ ਸਨ ਅੱਜ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.