ਪੰਜਾਬ ਵਿੱਚ ਬੀਤੇ ਤਿੰਨ ਮਹੀਨੇ ਤੋਂ ਲਗਾਤਾਰ ਖ਼ਾਲਿਸਤਾਨੀ ਲਗ ਰਹੇ ਹਨ ਪੋਸਟਰ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਭਾਜਪਾ ਆਗੂ ਤੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ ਇਨਾਂ ਦੋਹਾਂ ਵੱਡੇ ਲੀਡਰਾਂ ਨੂੰ ਖ਼ਾਲੀਸਤਾਨੀ ਅੱਤਵਾਦੀਆਂ ਵਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਆਉਣ ਤੋਂ ਬਾਅਦ ਦੋਵਾਂ ਲੀਡਰਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੁਰੱਖਿਆ ਪਹਿਲਾਂ ਤੋਂ ਹੀ ਕਾਫ਼ੀ ਜਿਆਦਾ ਸੀ ਹੁਣ ਉਸ ਵਿੱਚ ਹੋਰ ਜਿਆਦਾ ਵਾਧਾ ਕਰ ਦਿੱਤਾ ਗਿਆ ਹੈ।
ਪਿਛਲੇ 3-4 ਮਹੀਨਿਆ ਤੋਂ ਪੰਜਾਬ ਵਿੱਚ ਖਾਲਿਸਤਾਨ ਦੇ ਝੰਡੇ ਅਤੇ ਪੋਸਟਰ ਵੀ ਲਗਦੇ ਨਜ਼ਰ ਆ ਰਹੇ ਹਨ। ਇਸ ਲਈ ਪੰਜਾਬ ਵਿੱਚ ਖ਼ਤਰਾ ਜਿਆਦਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹਰ ਸਾਲ ਨਵੰਬਰ ਮਹੀਨੇ ਵਿੱਚ ਖਾਲਿਸਤਾਨ ਬਾਰੇ ਕੁਝ ਹਲਚਲ ਜਰੂਰ ਹੁੰਦੀ ਹੈ ਅਤੇ ਪਿਛਲੇ ਕੁਝ ਸਾਲਾਂ ਤੋਂ ਖਾਲਿਸਤਾਨੀ ਮੂਵਮੈਂਟ ਨੂੰ ਵਿਦੇਸ਼ ਤੋਂ ਚਲਾ ਰਹੇ ਗੁਰਪਤਵੰਤ ਸਿੰਘ ਪੰਨੂੰ ਵਲੋਂ ਧਮਕੀਆਂ ਵੀ ਲਗਾਤਾਰ ਦਿੱਤੀ ਜਾ ਰਹੀਆਂ ਹਨ।
ਦੇਸ਼ ਦੇ ਲੀਡਰਾਂ ਨੂੰ ਜਾਨੋਂ ਮਾਰਨ ਦੀਆ ਧਮਕੀਆ ਪਿਛਲੇ 1-2 ਸਾਲਾਂ ਤੋਂ ਹੀ ਵਿਦੇਸ਼ ਤੋਂ ਦਿੱਤੀ ਜਾ ਰਹੀਆਂ ਹਨ, ਜਿਸ ਵਿੱਚ ਅਮਰਿੰਦਰ ਸਿੰਘ ਨੂੰ ਖ਼ਾਸ ਤੌਰ ‘ਤੇ ਨਿਸ਼ਾਨੇ ‘ਤੇ ਲਿਆ ਜਾਂਦਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅਮਰਿੰਦਰ ਸਿੰਘ ਨੂੰ ਇਸ ਸਾਲ ਪਹਿਲਾਂ ਵੀ ਇਸ ਤਰਾਂ ਦੀ ਧਮਕੀ ਆਈ ਹੈ ਪਰ ਇਸ ਵਾਰ ਪੋਸਟਰ ਜਾਰੀ ਕਰਕੇ ਧਮਕੀ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.