ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਨਵੇਂ ਮਾਮਲੇ ਫਿਰ 50 ਹਜ਼ਾਰ ਤੋਂ ਪਾਰ

    Corona India

    50,209 ਨਵੇਂ ਮਾਮਲੇ ਸਾਹਮਣੇ ਆਏ, 704 ਮੌਤਾਂ

    ਨਵੀਂ ਦਿੱਲੀ। ਦੇਸ਼ ‘ਚ ਲਗਾਤਾਰ 10 ਦਿਨਾਂ ਤੱਕ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਮਾਮਲੇ 50 ਹਜ਼ਾਰ ਤੋਂ ਘੱਟ ਰਹਿਣ ਤੋਂ ਬਾਅਦ ਵੀਰਵਾਰ ਨੂੰ ਫਿਰ ਤੋਂ ਕੋਰੋਨਾ ਦੀ ਮਰੀਜ਼ਾਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਪਾਰ ਹੋ ਗਈ ਹੈ।  ਜਿਸ ਦੀ ਮੁੱਖ ਕਾਰਨ ਦਿੱਲੀ, ਕੇਰਲ ਸਮੇਤ ਕੁਝ ਸੂਬਿਆਂ ‘ਚ ਕੋਰੋਨਾ ‘ਚ ਤੇਜ਼ੀ ਆਉਣਾ ਹੈ।

    Corona India

    ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਦੇ 50,209 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਪਹਿਲਾਂ ਲਗਾਤਾਰ 10 ਦਿਨਾਂ ਤੱਕ ਇਨ੍ਹਾਂ ਦੀ ਗਿਣਤੀ 50 ਹਜ਼ਾਰ ਤੋਂ ਘੱਟ ਰਹੀ ਸੀ। ਇਨ੍ਹਾਂ ਨੂੰ ਮਿਲਾ ਕੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 83.64 ਲੱਖ ਤੋਂ ਵੱਧ ਹੋ ਗਈ ਹੈ। ਚੰਗੀ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਸਰਗਰਮ ਦਰ ਡਿੱਗ ਕੇ 6.31 ਫੀਸਦੀ ਰਹਿ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 55,331 ਮਰੀਜ਼ ਠੀਕ ਹੋਏ ਤੇ 704 ਵਿਅਕਤੀਆਂ ਦੀ ਮੌਤ ਹੋਈ। ਜਿਨ੍ਹਾਂ ਨੂੰ ਮਿਲਾ ਕੇ ਕਰੀਬ 77.11 ਲੱਖ ਮਰੀਜ਼ ਠੀਕ ਹੋ ਚੁੱਕੇ ਹਨ ਤੇ 1,24,315 ਵਿਅਕਤੀਆਂ ਦੀ ਮੌਤ ਹੋਈ ਹੈ। ਠੀਕ ਹੋਣ ਵਾਲਿਆਂ ਦੀ ਦਰ 92.20 ਫੀਸਦੀ ਤੇ ਮ੍ਰਿਤਕ ਦਰ 1.49 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.