ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ਼ ਕੀਤਾ ਦੇਸ਼ ਪੱਧਰੀ ਚੱਕਾ ਜਾਮ

Meeting Farmer

ਕਿਸਾਨਾ ਨੇ ਚੌਲਾਂਗ ਟੋਲ ਪਲਾਜ਼ਾ ‘ਤੇ ਜਾਮ ਲਾ ਕੇ ਆਵਾਜਾਈ ਕੀਤੀ ਠੱਪ

ਚੰਡੀਗੜ੍ਹ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਅੱਜ  ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰੀ ਚੱਕਾ ਜਾਮ ਕੀਤਾ। ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ ‘ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇਸ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀਆਂ ਮਾੜੀਆਂ ਨੀਤੀਆਂ ਖਿਲਾਫ਼ ਉਹ ਇਕਜੁਟ ਹੋ ਕੇ ਡਟੇ ਹੋਏ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਮੋਦੀ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਵਿਰੋਧ ਕਰਨ ਲਈ ਪੰਜਾਬ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਪਹੁੰਚ ਚੁੱਕਿਆ ਹੈ ਅਤੇ ਕਿਸਾਨਾਂ ਦੇ ਵਿਰੋਧ ਦੀ ਤਾਕਤ 26 ਅਤੇ 27 ਨਵੰਬਰ ਨੂੰ ਦੇਸ਼ ਵਿਆਪੀ ਦਿੱਲੀ ਕੂਚ ਅੰਦੋਲਨ ਦੌਰਾਨ ਪਤਾ ਲੱਗ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ‘ਚ ਹਰ ਥਾਂ ਕਿਸਾਨ ਇਨ੍ਹਾਂ ਬਿੱਲਾਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.