47,638 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਬਣੀ ਹੋਈ ਹੈ, ਜਿਸ ਨਾਲ ਸਰਗਰਮ ਮਾਮਲੇ ਲਗਾਤਾਰ ਵਧ ਰਹੇ ਹਨ। ਸ਼ੁੱਕਰਵਾਰ ਨੂੰ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ‘ਚ ਮਾਮੂਲੀ ਕਮੀ ਦਰਜ ਕੀਤੀ ਗਈ।
ਇਸ ਤੋਂ ਪਹਿਲਾਂ ਲਗਾਤਾਰ 10 ਦਿਨਾਂ ਤੱਕ ਕੋਰੋਨਾ ਦੇ ਨਵੇਂ ਮਾਮਲੇ 50 ਹਜ਼ਾਰ ਤੋਂ ਘੱਟ ਰਹਿਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਨ੍ਹਾਂ ਦੀ ਗਿਣਤੀ ਇਸ ਅੰਕੜੇ ਨੂੰ ਪਾਰ ਕਰ ਗਈ ਸੀ ਪਰ ਪਿਛਲੇ 24 ਘੰਟਿਆਂ ‘ਚ ਇਸ ‘ਚ ਥੋੜੀ ਕਮੀ ਆਈ ਹੈ ਤੇ 47,638 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਦੇ 47,638 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 84.11 ਲੱਖ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 54,157 ਮਰੀਜ਼ ਠੀਕ ਹੋਏ ਤੇ 670 ਮਰੀਜ਼ਾਂ ਦੀ ਮੌਤ ਹੋਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ 7,189 ਘੱਟ ਕੇ 5,20,733 ਰਹਿ ਗਈ ਹੈ ਤੇ ਇਨਾਂ ਦੀ ਦਰ 6.19 ਫੀਸਦੀ ਰਹਿ ਗਈ ਹੈ। ਠੀਕ ਹੋਣ ਵਾਲਿਆਂ ਦੀ ਦਰ 92.32 ਫੀਸਦੀ ਤੇ ਮ੍ਰਿਤਕ ਦਰ 1.49 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.