ਕੋਰੋਨਾ ਦੇ ਸਰਗਰਮ ਮਾਮਲਿਆਂ ‘ਚ ਲਗਾਤਾਰ ਕਮੀ ਜਾਰੀ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਸਰਗਰਮ ਮਾਮਲੇ ਲਗਾਤਾਰ ਘਟਦੇ ਜਾ ਰਹੇ ਹਨ, ਸ਼ਨਿੱਚਰਵਾਰ ਨੂੰ ਕੋਰੋਨਾ ਦੇ ਰੋਜ਼ਾਨਾ ਮਾਮਲੇ ਇੱਕ ਵਾਰ ਫਿਰ 50 ਹਜ਼ਾਰ ਤੋਂ ਪਾਰ ਹੋ ਗਏ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਰੋਨਾ ਦੇ ਨਵੇਂ ਮਾਮਲੇ 47,638 ਦਰਜ ਕੀਤੇ ਗਏ ਸਨ।
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਦੇ 50,357 ਨਵੇਂ ਮਾਮਲੇ ਸਾਹਮਣੇ ਆਏ। ਇਲ੍ਹਾਂ ਨੂੰ ਮਿਲਾ ਕੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 84.62 ਲੱਖ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 53,920 ਮਰੀਜ਼ ਠੀਕ ਹੋਏ ਹਨ ਤੇ 577 ਵਿਅਕਤੀਆਂ ਦੀ ਮੌਤ ਹੋਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ 4,141 ਘੱਟ ਕੇ 5,16,632 ਰਹਿ ਗਈ ਹੈ ਤੇ ਇਨ੍ਹਾਂ ਦੀ ਦਰ 6.11 ਫੀਸਦੀ ਰਹਿ ਗਈ ਹੈ। ਠੀਕ ਹੋਣ ਵਾਲਿਆਂ ਦੀ ਦਰ 92.41 ਫੀਸਦੀ ਤੇ ਮ੍ਰਿਤਕ ਦਰ 1.48 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.