ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਮਿਲੇ 2625 ਟੈਬਲੇਟਸ, ਆਨਲਾਇਲ ਪੜਾਈ ਲਈ ਹੋਣਗੇ ਸਹਾਇਕ

Government School

ਖ ਮੰਤਰੀ ਨੇ ਕੀਤਾ ਨਵੇਂ 1467 ਸਮਾਰਟ ਸਕੂਲਾਂ ਦਾ ਕੀਤਾ ਉਦਘਾਟਨ

ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100 ਫੀਸਦੀ) ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨਾਂ ਨੇ 372 ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ 2625 ਟੈਬਲੇਟਸ ਵੰਡੇ ਅਤੇ 1467 ਸਮਾਰਟ ਸਕੂਲਾਂ ਦਾ ਵਰਚੁਅਲ (ਆਨਲਾਈਨ) ਢੰਗ ਨਾਲ ਉਦਘਾਟਨ ਕੀਤਾ।

ਇਸ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ 4000 ਤੋਂ ਵੱਧ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਉਨਾਂ ਦੇ ਮਾਪੇ ਜੁੜੇ ਅਤੇ ਵੈਬਐਕਸ, ਫੇਸਬੁੱਕ ਤੇ ਯੂ.ਟਿਊਬ ਰਾਹੀਂ ਸੂਬੇ ਦੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਨਾਨ ਟੀਚਿੰਗ ਅਮਲੇ ਦੇ ਮੈਂਬਰ ਵੀ ਜੁੜੇ। ਮੁੱਖ ਮੰਤਰੀ ਨੇ ਇਸ ਮੌਕੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕਾਂ ਦੀਆਂ 8393 ਅਸਾਮੀਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਨਾਂ ਨੂੰ ਸਿੱਖਿਆ ਵਿਭਾਗ ਵੱਲੋਂ ਛੇਤੀ ਹੀ ਭਰਿਆ ਜਾਵੇਗਾ। ਇਸ ਪੱਖ ਵੱਲ ਇਸ਼ਾਰਾ ਕਰਦੇ ਹੋਏ ਕਿ ਉਨਾਂ ਦੀ ਸਰਕਾਰ ਵੱਲੋਂ 14064 ਠੇਕੇ ਉਤੇ ਰੱਖੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ, ਉਨਾਂ ਅਧਿਆਪਕਾਂ ਦੀ ਭਲਾਈ ਹਿੱਤ ਚੁੱਕੇ ਗਏ ਕਈ ਕਦਮਾਂ ਬਾਰੇ ਵੀ ਚਾਨਣਾ ਪਾਇਆ।

ਸਮਾਰਟ ਸਕੂਲਾਂ ਵੱਲੋਂ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਹਿੱਤ ਪਾਏ ਗਏ ਯੋਗਦਾਨ ਨੂੰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੇ 19107 ਸਰਕਾਰੀ ਸਕੂਲਾਂ ਵਿੱਚੋਂ ਮੌਜੂਦਾ ਸਮੇਂ 6832 ਸਮਾਰਟ ਸਕੂਲ ਹਨ ਜਿਨਾਂ ਵਿੱਚ ਅੱਜ 1467 ਹੋਰ ਸਮਾਰਟ ਸਕੂਲਾਂ ਦਾ ਵਾਧਾ ਹੋਇਆ ਹੈ। ਉਨਾਂ ਅੱਗੇ ਦੱਸਿਆ ਕਿ ਬਾਕੀ ਬਚਦੇ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾਉਣ ਲਈ ਛੇਤੀ ਹੀ 13859 ਪ੍ਰੋਜੈਕਟਰ ਪ੍ਰਦਾਨ ਕਰ ਦਿੱਤੇ ਜਾਣਗੇ ਅਤੇ ਸਕੂਲਾਂ ਦੀ ਡਿਜੀਟਾਈਜੇਸ਼ਨ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.