ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਲਾਨਾ ਪ੍ਰੀਖਿਆਵਾਂ ਲਈ ਫੀਸ ਸਡਿਊਲ ਜਾਰੀ
ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021 ਵਿੱਚ ਹੋਣ ਵਾਲੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ
ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਨੇ ਦੱਸਿਆ ਕਿ ਸਲਾਨਾ ਪ੍ਰੀਖਿਆਵਾਂ ਲਈ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ 800 ਰੁਪਏ ਅਤੇ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀਆਂ ਲਈ 1200 ਰੁਪਏ ਪ੍ਰਤੀ ਪ੍ਰੀਖਿਆਰਥੀ ਫ਼ੀਸ ਨਿਰਧਾਰਤ ਕੀਤੀ ਗਈ ਹੈ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਨੂੰ ਪ੍ਰਯੋਗੀ ਵਿਸ਼ੇ ਲਈ 100 ਰੁਪਏ ਅਤੇ ਵਾਧੂ ਵਿਸ਼ੇ ਲਈ 350 ਰੁਪਏ ਪ੍ਰਤੀ ਵਿਸ਼ਾ ਫ਼ੀਸ ਭਰਨੀ ਹੋਵੇਗੀ
ਇਸੇ ਤਰ੍ਹਾਂ ਬਾਰ੍ਹਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਨੂੰ 150 ਰੁਪਏ ਪ੍ਰਤੀ ਪ੍ਰਯੋਗੀ ਵਿਸ਼ਾ ਅਤੇ 350 ਰੁਪਏ ਪ੍ਰਤੀ ਵਾਧੂ ਵਿਸ਼ਾ ਫ਼ੀਸ ਭਰਨੀ ਪਵੇਗੀ ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦੋਵੇਂ ਸ਼੍ਰੇਣੀਆਂ ਲਈ ਬਿਨਾਂ ਲੇਟ ਫ਼ੀਸ ਪ੍ਰੀਖਿਆ ਫ਼ਾਰਮ ਭਰਨ ਅਤੇ ਬੈਂਕਾਂ ਵਿੱਚ ਚਲਾਨ ਜਨਰੇਟ ਕਰਵਾਉਣ ਦੀ ਅੰਤਿਮ ਮਿਤੀ ਪਹਿਲੀ ਦਸੰਬਰ ਅਤੇ ਬੈਂਕ ਵਿੱਚ ਚਲਾਨ ਰਾਹੀਂ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 10 ਦਸਬੰਰ ਨਿਰਧਾਰਤ ਕੀਤੀ ਗਈ ਹੈ
ਦੋਹਾਂ ਸ਼੍ਰੇਣੀਆਂ ਲਈ ਪ੍ਰਤੀ ਪ੍ਰੀਖਿਆਰਥੀ 500 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ ਭਰ ਕੇ ਬੈਂਕਾਂ ਵਿੱਚ ਚਲਾਨ ਜਨਰੇਟ ਕਰਵਾਉਣ ਦੀ ਅੰਤਿਮ ਮਿਤੀ 15 ਦਸੰਬਰ ਅਤੇ ਬੈਂਕ ਚਲਾਨ ਰਾਹੀਂ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 21 ਦਸਬੰਰ ਹੋਵੇਗੀ ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਬੈਂਕਾਂ ਵਿੱਚ ਚਲਾਨ ਜਨਰੇਟ ਕਰਵਾਉਣ ਦੀ ਅੰਤਿਮ ਮਿਤੀ 31 ਦਸੰਬਰ ਨਿਰਧਾਰਤ ਕੀਤੀ ਗਈ ਹੈ ਅਤੇ ਬੈਂਕ ਵਿੱਚ ਚਲਾਨ ਰਾਹੀਂ ਫ਼ੀਸ 7 ਜਨਵਰੀ 2021 ਤੱਕ ਜਮ੍ਹਾਂ ਕਰਵਾਉਣੀ ਹੋਵੇਗੀ
ਇਸ ਉਪਰੰਤ 2000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫ਼ੀਸ ਨਾਲ 15 ਜਨਵਰੀ 2021 ਤੱਕ ਪ੍ਰੀਖਿਆ ਫਾਰਮ ਭਰ ਕੇ ਬੈਂਕਾਂ ਵਿੱਚ ਚਲਾਨ ਜਨਰੇਟ ਕਰਵਾਏ ਜਾ ਸਕਣਗੇ ਅਤੇ 22 ਜਨਵਰੀ 2021 ਤੱਕ ਬੈਂਕ ਚਲਾਨ ਰਾਹੀਂ ਫ਼ੀਸ ਜਮ੍ਹਾਂ ਕਰਵਾਈ ਜਾ ਸਕੇਗੀ ਅੰਤ ਵਿੱਚ 2500 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫ਼ੀਸ ਨਾਲ 29 ਜਨਵਰੀ 2021 ਤੱਕ ਪ੍ਰੀਖਿਆ ਫ਼ਾਰਮ ਭਰਕੇ ਬੈਂਕਾਂ ਵਿੱਚ ਚਲਾਨ ਜਨਰੇਟ ਕਰਨ ਉਪਰੰਤ 08 ਫ਼ਰਵਰੀ 2021 ਤੱਕ ਚਲਾਨ ਰਾਹੀਂ ਫ਼ੀਸ ਬੈਂਕਾਂ ਵਿੱਚ ਜਮ੍ਹਾਂ ਕਰਵਾਈ ਜਾ ਸਕਦੀ ਹੈ ਬੈਂਕਾਂ ਰਾਹੀਂ ਚਲਾਨ ਜਨਰੇਟ ਕਰਵਾਉਣ ਦੀ ਆਖ਼ਰੀ ਮਿਤੀ ਤੋਂ ਬਾਅਦ ਦੋਬਾਰਾ ਚਲਾਨ ਜਨਰੇਟ ਨਹੀਂ ਕਰਵਾਇਆ ਜਾ ਸਕੇਗਾ
ਉਨ੍ਹਾਂ ਦੱਸਿਆ ਕਿ ਜੇਕਰ ਪ੍ਰੀਖਿਆਰਥੀਆਂ ਦੇ ਵੇਰਵਿਆਂ ਵਿੱਚ ਕੋਈ ਸੋਧ ਹੋਵੇ ਤਾਂ 31 ਜਨਵਰੀ 2021 ਤੱਕ ਸਕੂਲ ਮੁਖੀ ਆਪਣੇ ਪੱਧਰ ‘ਤੇ ਸੋਧ ਕਰ ਸਕਦੇ ਹਨ ਅਤੇ 26 ਫ਼ਰਵਰੀ 2021 ਤੱਕ 200 ਰੁਪਏ ਪ੍ਰਤੀ ਸੋਧ ਨਾਲ ਇਹ ਸੋਧਾਂ ਕੀਤੀਆਂ ਜਾ ਸਕਣਗੀਆਂ 31 ਜਨਵਰੀ 2021 ਤੋਂ ਬਾਅਦ ਸਕੂਲਾਂ ਵੱਲੋਂ ਆਪਣੀ ਲਾਗ-ਇੰਨ ਆਈ.ਡੀ. ਤੇ ਉਪਲਬਧ ਸ਼੍ਰੇਣੀ ਵਾਈਜ਼ ਦਿੱਤੇ ਆਨ-ਲਾਈਨ ਸੋਧ ਪ੍ਰਫਾਰਮੇਂ ਵਿੱਚ ਸੋਧਾਂ ਦਰਜ ਕਰਨ ਉਪਰੰਤ ਕੇਵਲ ਮੁੱਖ ਦਫ਼ਤਰ ਵਿਖੇ ਹੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.