ਬੀਐਸਐਫ ਦੇ ਸਥਾਪਨਾ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਹੱਦੀ ਸੁਰੱਖਿਆ ਫੋਰਸ (ਬੀਐਸਐਫ) ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ। ਬੀਐਸਐਫ ਦੀ ਇੱਕ ਦਸੰਬਰ 1965 ਨੂੰ ਸਥਾਪਨਾ ਕੀਤੀ ਸੀ।
ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰਨ ਵਾਲੀ ਬੀਐਸਐਫ ਫੋਰਸ ‘ਤੇ ਮਾਣ ਹੈ। ਉਨ੍ਹਾਂ ਟਵੀਟ ਕੀਤਾ ਕਿ ਬੀਐਸਐਫ ਨੇ ਇੱਕ ਬਹਾਦਰ ਫੋਰਸ ਵਜੋਂ ਆਪਣੀ ਪਛਾਣ ਬਣਾਈ ਹੈ ਜੋ ਦੇਸ਼ ਦੀ ਰੱਖਿਆ ਕਰਨ ਤੇ ਕੁਦਰਤੀ ਆਫ਼ਤਾਵਾਂ ਦੌਰਾਨ ਨਾਗਰਿਕਾਂ ਦੀ ਮੱਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ। ਭਾਰਤ ਨੂੰ ਬੀਐਸਐਫ ‘ਤੇ ਮਾਣ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.