ਜੇ.ਪੀ. ਨੱਢਾ ਦੇ ਘਰ ਅਮਿਤ ਸ਼ਾਹ, ਰਾਜਨਾਥ ਸਿੰਘ, ਨਰੇਂਦਰ ਤੋਮਰ ਅਤੇ ਸੁਰਜੀਤ ਜਿਆਣੀ ਰਹੇ ਮੌਜੂਦ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਦਿੱਲੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਮੀਟਿੰਗ ਲਈ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਜਿਸ ਦੇ ਚਲਦੇ ਹੁਣ 30 ਜਥੇਬੰਦੀਆਂ ਦੇ ਕਿਸਾਨ ਆਗੂ 3 ਵਜੇ ਮੀਟਿੰਗ ‘ਚ ਜਾਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਲਿਖਤੀ ਸੱਦਾ ਵੀ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਆਪਣੀ ਮੀਟਿੰਗ ਕਰਦੇ ਹੋਏ ਇਹ ਫੈਸਲਾ ਕੀਤਾ ਹੈ। ਇਸ ਮੀਟਿੰਗ ਦੇ ਸੱਦੇ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਉੱਚ ਪੱਧਰੀ ਮੀਟਿੰਗ ਕਰਦੇ ਹੋਏ ਰਣਨੀਤੀ ਵੀ ਤਿਆਰ ਕੀਤੀ ਹੈ ਤਾਂ ਕਿ ਅੱਜ ਦੀ ਮੀਟਿੰਗ ਨੂੰ ਕਿਸੇ ਸਿੱਟੇ ‘ਤੇ ਪਹੁੰਚਾਇਆ ਜਾ ਸਕੇ।
ਇਹ ਉੱਚ ਪੱਧਰੀ ਮੀਟਿੰਗ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਰਿਹਾਇਸ਼ ‘ਤੇ ਹੋਈ ਹੈ ਅਤੇ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਮੌਜੂਦ ਸਨ। ਕਈ ਸੂਬਿਆਂ ਦੇ ਕਿਸਾਨ ਆਗੂਆਂ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਆਪਣਾ ਸਮਰਥਨ ਦਿੰਦੇ ਹੋਏ ਐਲਾਨ ਕਰ ਦਿੱਤਾ ਹੈ ਕਿ ਮੀਟਿੰਗ ਦੌਰਾਨ ਜਿਹੜਾ ਵੀ ਫੈਸਲਾ ਕਿਸਾਨ ਆਗੂ ਕਰਕੇ ਆਉਣਗੇ, ਉਹ ਸਾਰੇ ਦੇਸ਼ ਦੇ ਕਿਸਾਨ ਜਥੇਬੰਦੀਆਂ ਨੂੰ ਮਨਜ਼ੂਰ ਹੋਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.